ਤਰਨ ਤਾਰਨ, 17 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਪਿੰਡ ਬਾਠ ਤੋਂ ਬਾਬਾ ਦਲੇਰ ਸਿੰਘ ਗੁਰਦੁਆਰਾ ਸਾਹਿਬ ‘ਚ ਅਰਦਾਸ ਕਰਕੇ ਸੈਕੜੇ ਟਰੈਕਟਰਾਂ ਰਾਹੀਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਵੱਖ-ਵੱਖ ਪਿੰਡਾਂ ਵਿੱਚ ਰੋਡ ਮਾਰਚ ਕਰਕੇ ਕਿਸਾਨਾਂ ਮਜ਼ਦੂਰਾਂ ਨੂੰ 26 ਜਨਵਰੀ ਨੂੰ ਦਿੱਲੀ ਜਾਣ ਲਈ ਪ੍ਰੇਰਤ ਕੀਤਾ। ਇਸ ਮਾਰਚ ਦੀ ਅਗਵਾਈ ਚਰਨਜੀਤ ਸਿੰਘ ਬਾਠ, ਹਰਜੀਤ ਸਿੰਘ ਸਰਪੰਚ, ਲਖਵਿੰਦਰ ਸਿੰਘ, ਮੁਖਤਾਰ ਸਿੰਘ ਮੱਲਾ, ਬਲਵਿੰਦਰ ਸਿੰਘ, ਭੁੂਪਿੰਦਰ ਸਿੰਘ ਸਰਪੰਚ, ਕੁਲਵੰਤ ਸਿੰਘ ਸਰਪੰਚ ਮਾਲਚੱਕ, ਮਾਸਟਰ ਹਰਪਾਲ ਸਿੰਘ ਆਦਿ ਆਗੂਆਂ ਨੇ ਕੀਤੀ। ਇਸ ਮੌਕੇ ਬਲਦੇਵ ਸਿੰਘ ਪੰਡੋਰੀ, ਚਰਨਜੀਤ ਸਿੰਘ ਬਾਠ, ਮਾਸਟਰ ਰਣਜੀਤ ਸਿੰਘ ਨੇ ਕਿਹਾ ਕਿ ਕੇਦਰ ਦੀ ਮੋਦੀ ਸਰਕਾਰ ਨੇ ਕਿਸਾਨ ਮਜ਼ਦੂਰ ਵਿਰੋਧੀ ਕਾਲੇ ਕਾਨੂੰਨਾਂ ਨੂੰ ਲਾਗੂ ਕਰਕੇ ਕਿਸਾਨੀ ਦੇ ਮੌਤ ਦੇ ਵਾਰੰਟ ਤਿਆਰ ਕੀਤੇ ਜਾ ਰਹੇ ਹਨ। ਦਿੱਲੀ ਦੀਆਂ ਸੜਕਾਂ ‘ਤੇ ਕਿਸਾਨ ਮਜ਼ਦੂਰ ਮਹੀਨਿਆਂ ਬੱਧੀ ਸੜਕਾਂ ਜਾਮ ਕਰਕੇ ਬੈਠੇ ਹਨ ਅਤੇ ਸੰਘਰਸ਼ ਕਰਦੇ ਕਿਸਾਨਾਂ ਮਜ਼ਦੂਰਾਂ ‘ਤੇ ਪਰਚੇ ਦਰਜ ਕੀਤੇ ਜਾ ਰਹੇ ਹਨ। ਸੰਘਰਸ਼ ਨੂੰ ਦਬਾਉਣ ਲਈ ਕਿਸਾਨ ਆਗੂਆਂ ‘ਤੇ ਪਰਚੇ ਕਰਨ ਦੇ ਨਾਲ-ਨਾਲ ਕੋਰਟਾਂ ਵੱਲੋਂ ਨੋਟਿਸ ਭੇਜੇ ਜਾ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਦੇ ਕਿਸਾਨ ਮਜ਼ਦੂਰ ਮੋਦੀ ਸਰਕਾਰ ਦੇ ਪਰਚਿਆ ਤੋਂ ਨਹੀਂ ਡਰਨਗੇ ਅਤੇ ਹਰ ਹਾਲਤ ਵਿੱਚ ਮੋਦੀ ਸਰਕਾਰ ਵੱਲੋਂ ਥੋਪੇ ਕਾਲੇ ਕਾਨੂੰਨ ਵਾਪਸ ਲੈਣ ਲਈ ਸਰਕਾਰ ਨੂੰ ਮਜ਼ਬੂਰ ਕਰਨਗੇ ਅਤੇ ਸਰਕਾਰ ਹਰ ਹਾਲਤ ਵਿੱਚ ਹਾਰੇਗੀ। ਇਸ ਮੌਕੇ ਸੁਖਦੇਵ ਸਿੰਘ ਪ੍ਰਧਾਨ, ਤਰਲੋਕ ਸਿੰਘ, ਪਰਮਜੀਤ ਸਿੰਘ, ਗੁਰਦਿਆਲ ਸਿੰਘ ਸਰਪੰਚ, ਦਰਸ਼ਨ ਸਿੰਘ, ਅਮਰਜੀਤ ਸਿੰਘ, ਜਸਵੰਤ ਸਿੰਘ, ਬਲਵੰਤ ਸਿੰਘ ਪੰਪਵਾਲੇ, ਹਰਦੀਪ ਸਿੰਘ ਸ਼ੋਨਾ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਦੇਵ ਸਿੰਘ ਸ਼ਾਹ ਕਰਨ ਸਿੰਘ, ਬਲਵਿੰਦਰ ਸਿੰਘ, ਕਾਬਲ ਸਿੰਘ, ਪਰਮਿੰਦਰਜੀਤ ਸਿੰਘ, ਮੰਗਲ ਸਿੰਘ, ਮਨੀ ਜਵੰਦਾ, ਕੰਵਲਦੀਪ ਸਿੰਘ ਵਿੱਕੀ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।
