ਤਰਨ ਤਾਰਨ- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ 28 ਮਾਰਚ ਨੂੰ ਜ਼ਿਲ੍ਹਾ ਕੇਂਦਰ ‘ਤੇ ਕੀਤੇ ਜਾਣ ਵਾਲੇ ਮੁਜ਼ਹਾਰੇ ਦੀਆਂ ਤਿਆਰੀਆਂ ਜੋਰਾਂ ਨਾਲ ਚੱਲ ਰਹੀਆ ਹਨ। ਇਸ ਸਬੰਧੀ ਨੌਸ਼ਹਿਰਾ ਪੰਨੂਆਂ ਵਿਖੇ ਇੱਕ ਮੀਟਿੰਗ ਅੰਮ੍ਰਿਤਪਾਲ ਸਿੰਘ ਚੌਧਰੀ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸਾਥੀ ਬਲਦੇਵ ਸਿੰਘ ਪੰਡੋਰੀ ਨੇ ਸੰਬੋਧਨ ਕੀਤਾ। ਇਸ ਮੌਕੇ ਹੀਰਾ ਸਿੰਘ, ਸਤਿੰਦਰ ਸਿੰਘ, ਬਲਵਿੰਦਰ ਸਿੰਘ, ਪਰਮਜੀਤ ਸਿੰਘ, ਜਗਜੀਤ ਸਿੰਘ, ਕਮਲਜੀਤ ਕੌਰ, ਬਲਬੀਰ ਕੌਰ ਆਦਿ ਵੀ ਉਚੇਚੇ ਤੌਰ ‘ਤੇ ਹਾਜ਼ਰ ਸਨ।