Now Reading
ਭਿੱਖੀਵੰਡ ਦੇ ਮੇਨ ਚੌਕ ਵਿਚ ਮੋਦੀ ਦਾ ਪੁਤਲਾ ਫੂਕਿਆ

ਭਿੱਖੀਵੰਡ ਦੇ ਮੇਨ ਚੌਕ ਵਿਚ ਮੋਦੀ ਦਾ ਪੁਤਲਾ ਫੂਕਿਆ

ਭਿੱਖੀਵਿੰਡ – ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਵਲੋਂ ਅੱਜ ਭਿੱਖੀਵੰਡ ਦੇ ਮੇਨ ਚੌਕ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ, ਜਿਸ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ, ਅਜੀਤ ਸਿੰਘ ਕੰਬੋਕੇ, ਅੰਗਰੇਜ਼ ਸਿੰਘ ਨਵਾਂ ਪਿੰਡ ਨੇ ਕੀਤੀ | ਇਸ ਮੌਕੇ ਇਕੱਤਰ ਹੋਏ ਕਿਰਤੀ ਲੋਕਾਂ ਨੂੰ ਸੰਬੋਧਨ ਕਰਦਿਆਂ ਆਰ.ਐੱਮ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਮੈਂਬਰ ਚਮਨ ਲਾਲ ਦਰਾਜ ਕੇ ਨੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜੋ ਬਜਟ ਪੇਸ਼ ਕੀਤਾ ਗਿਆ ਹੈ ਉਸ ਵਿਚ ਗ਼ਰੀਬ ਮਜ਼ਦੂਰਾਂ ਅਤੇ ਨੌਜਵਾਨਾਂ ਦੇ ਰੁਜ਼ਗਾਰ ਲਈ ਕੋਈ ਠੋਸ ਨੀਤੀ ਨਹੀਂ ਬਣਾਈ ਗਈ, ਮਜ਼ਦੂਰਾਂ ਅਤੇ ਕਰਜ਼ੇ ਥੱਲੇ ਦੱਬੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਕਾਂਗਰਸ ਸਰਕਾਰ ਕੋਹੀ ਯੋਗ ਉਪਰਾਲਾ ਨਾ ਕੀਤਾ ਗਿਆ ਤਾਂ ਆਰ.ਐੱਮ.ਪੀ.ਆਈ. ਸੰਘਰਸ਼ ਨੂੰ ਹੋਰ ਤੇਜ਼ ਕਰੇਗੀ | ਇਸ ਮੌਕੇ ਉਨ੍ਹਾਂ ਮੋਦੀ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰੀਤਮ ਸਿੰਘ ਚੂਸਲੇਵੜ, ਗੁਰਲਾਲ ਸਿੰਘ ਅਲਗੋ, ਸੁਖਵੰਤ ਸਿੰਘ ਭਿੱਖੀਵਿੰਡ, ਭਗਵੰਤ ਸਿੰਘ ਸਾਧਰਾ, ਸਕੱਤਰ ਸਿੰਘ ਨਵਾਂ ਪਿੰਡ ਹਾਜ਼ਰ ਸਨ |

Scroll To Top