Now Reading
ਅੱਗ ਕਾਰਨ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਮੁਆਵਜ਼ੇ ਦੀ ਮੰਗ

ਅੱਗ ਕਾਰਨ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਮੁਆਵਜ਼ੇ ਦੀ ਮੰਗ

ਫਿਲੌਰ – ਅੱਜ ਜਮਹੂਰੀ ਕਿਸਾਨ ਸਭਾ ਵੱਲੋਂ ਅੱਗ ਲੱਗਣ ਕਾਰਨ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਮੁਆਵਜ਼ੇ ਦੀ ਮੰਗ ਲਈ ਅਧਿਕਾਰੀਆਂ ਨੂੰ ਯਾਦ ਪੱਤਰ ਦਿੱਤਾ ਗਿਆ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ ਅਤੇ ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ ਨੇ ਦੱਸਿਆ ਕਿ ਬਹੁਤ ਥਾਵਾਂ ‘ਤੇ ਬਿਜਲੀ ਵਿਭਾਗ ਦੀ ਅਣਗਹਿਲੀ ਨਾਲ ਅਤੇ ਕੁੱਝ ਥਾਵਾਂ ‘ਤੇ ਕਿਸੇ ਸ਼ਰਾਰਤੀ ਤੱਤ ਦੀ ਸ਼ਰਾਰਤ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਹਰ ਰੋਜ਼ ਵਾਪਰ ਰਹੀਆਂ ਹਨ। ਜਿਸ ਨਾਲ ਬਹੁਤ ਸਾਰੇ ਕਿਸਾਨਾਂ ਦਾ ਕਣਕ ਅਤੇ ਨਾੜ ਦਾ ਨੁਕਸਾਨ ਹੋਇਆ ਹੈ। ਆਗੂਆਂ ਨੇ ਦੱਸਿਆ ਕਿ ਕੁੱਝ ਕਿਸਾਨ ਅਜਿਹੇ ਵੀ ਹਨ, ਜਿਨ੍ਹਾਂ ਦਾ ਅੱਗ ਕਾਰਨ ਮੁਕੰਮਲ ਤੌਰ ‘ਤੇ ਨੁਕਸਾਨ ਹੋ ਗਿਆ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੱਗ ਲੱਗਣ ਨਾਲ ਹੋਏ ਨੁਕਸਾਨ ਦੀਆਂ ਤੁਰੰਤ ਗਰਦਾਵਰੀਆਂ ਕਰਵਾ ਕੇ ਜਲਦੀ ਮੁਆਵਜਾਂ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ। ਆਗੂਆਂ ਨੇ ਦੱਸਿਆ ਕਿ ਫਿਲੌਰ ਤਹਿਸੀਲ ਅੰਦਰ ਕਿਤੇ ਵੀ ਫਾਇਰ ਬ੍ਰਿਗੇਡ ਨਹੀਂ ਹੈ ਅਤੇ ਲੋੜ ਵੇਲੇ ਫਗਵਾੜਾ ਜਾਂ ਲੁਧਿਆਣਾ ਤੋਂ ਫਾਇਰ ਬ੍ਰਿਗੇਡ ਮੰਗਵਾਉਣੀ ਪੈਂਦੀ ਹੈ। ਜਿਸ ਕਾਰਨ ਇਲਾਕੇ ‘ਚ ਵੱਡੇ ਨੁਕਸਾਨ ਹੋ ਰਹੇ ਹਨ। ਆਗੂਆਂ ਨੇ ਮੰਗ ਕੀਤੀ ਕਿ ਫਿਲੌਰ ਤਹਿਸੀਲ ਲਈ ਤੁਰੰਤ ਫਾਇਰ ਬ੍ਰਿਗੇਡ ਦਾ ਵੀ ਪ੍ਰਬੰਧ ਕੀਤਾ ਜਾਵੇ। ਤਹਿਸੀਲਦਾਰ ਫਿਲੌਰ ਸ਼੍ਰੀ ਤਪਨ ਭਨੋਟ ਨੂੰ ਮੰਗ ਪੱਤਰ ਦੇਣ ਵੇਲੇ ਹੋਰਨਾ ਤੋਂ ਇਲਾਵਾ ਕੁਲਜੀਤ ਸਿੰਘ ਫਿਲੌਰ, ਬਲਕਾਰ ਸਿੰਘ, ਗੁਰਮੀਤ ਸਿੰਘ, ਬਲਾਕ ਸੰਮਤੀ ਮੈਂਬਰ ਲਖਬੀਰ ਸਿੰਘ, ਜਸਬੀਰ ਸਿੰਘ, ਬਲਬੀਰ ਬਿਲਗਾ, ਤਰਜਿੰਦਰ ਸਿੰਘ, ਬਲਰਾਜ ਸਿੰਘ, ਦਵਿੰਦਰ ਸਿੰਘ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ।

Scroll To Top