ਲਹਿਰਾਗਾਗਾ : ਜਨਵਾਦੀ ਇਸਤਰੀ ਸਭਾ ਪੰਜਾਬ ਦੀ ਇੱਕ ਮੀਟਿੰਗ ਪਿੰਡ ਆਲਮਪੁਰ ਵਿਖੇ ਕੀਤੀ ਗਈ, ਜਿਸ ‘ਚ ਵੱਡੀ ਗਿਣਤੀ ‘ਚ ਔਰਤਾਂ ਨੇ ਭਾਗ ਲਿਆ। ਇਸ ਨੂੰ ਸਭਾ ਦੇ ਸੂਬਾ ਜਨਰਲ ਸਕੱਤਰ ਬੀਬੀ ਨੀਲਮ ਘੁਮਾਣ ਨੇ ਸੰਬੋਧਨ ਕੀਤਾ। ਇਸ ਮੌਕੇ ਕਮੇਟੀ ਦੀ ਚੋਣ ਕੀਤੀ ਗਈ। ਜਿਸ ‘ਚ ਬੀਬੀ ਅਮਰਜੀਤ ਕੌਰ ਨੂੰ ਪ੍ਰਧਾਨ ਅਤੇ ਬੀਬੀ ਰਣਜੀਤ ਕੌਰ ਨੂੰ ਸਕੱਤਰ ਚੁਣਿਆਂ ਗਿਆ।