ਫਿਲੌਰ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਦੀ ਅਗਵਾਈ ਹੇਠ ਪਿੰਡ ਰੁੜਕਾ ਕਲਾਂ ਵਿਖੇ ਨਸ਼ਿਆਂ ਦੇ ਖਿਲਾਫ਼ ਰੋਸ ਮਾਰਚ ਕੱਢਿਆ ਗਿਆ| ਇਸ ਮੌਕੇ ਜੱਸਾ ਰੁੜਕਾ ਨੇ ਕਿਹਾ ਕਿ ਕੈਪਟਨ ਵਲੋਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਸੂਬੇ ਦੇ ਲੋਕਾਂ ਦੀਆ ਭਾਵਨਾਵਾਂ ਦਾ ਕਤਲ ਕੀਤਾ ਹੈ ਜਿਸ ਖਿਲਾਫ਼ ਪੰਜਾਬ ਦੇ ਲੋਕ ਜਥੇਬੰਦ ਹੋ ਕੇ ਪੁਲਿਸ, ਸਿਆਸੀ ਅਤੇ ਨਸ਼ਾ ਤਸਕਰਾਂ ਦੀ ਤਿਕੜੀ ਤੋੜ ਉਹਨਾਂ ਨੂੰ ਸਬਕ ਸਿਖਾਉਣਗੇ|