Now Reading
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਕਮੇਟੀ ਪੱਟੀ ਦੀ ਮੀਟਿੰਗ ਹੋਈ

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਕਮੇਟੀ ਪੱਟੀ ਦੀ ਮੀਟਿੰਗ ਹੋਈ

ਭਿੱਖੀਵਿੰਡ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਕਮੇਟੀ ਪੱਟੀ ਦੀ ਮੀਟਿੰਗ ਸਮਸ਼ੇਰ ਸਿੰਘ ਸੁਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਹਾਜ਼ਰ ਹੋਏ | ਮੀਟਿੰਗ ਵਿਚ ਜਥੇਬੰਦਕ ਯੂਨਿਟ ਚੋਣਾਂ ਅਤੇ ਤਹਿਸੀਲ ਇਜਲਾਸ 2 ਸਤੰਬਰ ਨੂੰ ਕਰਵਾਉਣ ਦਾ ਫੈਸਲਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸਾਬਕਾ ਸੂਬਾਈ ਪ੍ਰ੍ਰੈਸ ਸਕੱਤਰ ਬਲਦੇਵ ਸਿੰਘ ਪੰਡੋਰੀ ਅਤੇ ਕਾਬਲ ਸਿੰਘ ਪਹਿਲਵਾਨ ਕੇ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੇ ਨੌਜਵਾਨਾਂ ਨਾਲ ਕੀਤੇ ਚੋਣ ਵਾਅਦੇ ਬੁਰੀ ਤਰ੍ਹਾਂ ਫੇਲ ਹੋਏ ਹਨ | ਮੀਟਿੰਗ ਵਿਚ ਗੁਰਜੰਟ ਸਿੰਘ, ਗੁਰਭੇਜ ਸਿੰਘ, ਕੁਲਦੀਪ ਸਿੰਘ ਪੂਨੀਆ, ਗੁਰਜੰਟ ਸਿੰਘ, ਅੰਗਰੇਜ਼ ਸਿੰਘ ਦਿਆਲਪੁਰਾ, ਬਗੀਚਾ ਸਿੰਘ ਮੱਖੀ ਕਲਾਂ ਤੋਂ ਇਲਾਵਾ ਸੰਤੋਖ ਸਿੰਘ ਮੱਖੀ ਕਲਾਂ, ਭਗਵੰਤ ਸਿੰਘ ਸੁਰ ਸਿੰਘ, ਬਿੱਕਰ ਸਿੰਘ ਭਗਵਾਨਪੁਰਾ ਆਦਿ ਹਾਜ਼ਰ ਸਨ |

Scroll To Top