Now Reading
ਜੋਧਾਂ ‘ਚ ਆਰ.ਐੱਮ.ਪੀ.ਆਈ ਨੇ ਸਾੜਿਆ ਮੋਦੀ ਸਰਕਾਰ ਦਾ ਪੁਤਲਾ

ਜੋਧਾਂ ‘ਚ ਆਰ.ਐੱਮ.ਪੀ.ਆਈ ਨੇ ਸਾੜਿਆ ਮੋਦੀ ਸਰਕਾਰ ਦਾ ਪੁਤਲਾ

ਜੋਧਾਂ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿਥੇ ਹੋਰ ਲੋਕ ਵਿਰੋਧੀ ਨੀਤੀਆਂ ਲਾਗੂ ਕਰਕੇ ਲੋਕਾਂ ਦਾ ਜੀਣਾ ਹਰਾਮ ਕਰਕੇ ਰੱਖ ਦਿੱਤਾ ਹੈ ਉਥੇ ਆਏ ਦਿਨ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ‘ਚ ਵਾਧਾ ਕਰਕੇ ਲੋਕਾਂ ਦੇ ਜ਼ਖ਼ਮਾਂ ਤੇ ਹੋਰ ਲੂਣ ਛਿੜਕਨ ਦਾ ਕੰਮ ਕੀਤਾ ਹੈ ਉਕਤ ਵਿਚਾਰ ਆਰ.ਐੱਮ.ਪੀ ਆਈ ਜਿਲ੍ਹਾ ਪ੍ਰਧਾਨ ਰਘਬੀਰ ਸਿੰਘ ਬੈਨੀਪਾਲ ਨੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ) ਦੇ ਸੱਦੇ ਤੇ ਸੂਬੇ ਭਰ ‘ਚ ਮੋਦੀ ਸਰਕਾਰ ਦੇ ਪੁਤਲੇ ਸਾੜੇ ਜਾਣ ਦੀ ਕੜੀ ਵਜੋਂ ਜੋਧਾਂ ਵਿਖੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਤਿੱਖਾ ਸੰਘਰਸ਼ ਵਿਢਿਆ ਹੋਇਆ ਹੈ। ਇ ਸ ਮੌਕੇ ਪਾਰਟੀ ਆਗੂਆਂ ਪ੍ਰੋ ਜੈ ਪਾਲ ਸਿੰਘ, ਮਹਿੰਦਰ ਸਿੰਘ ਅੱਚਰਵਾਲ, ਹਰਨੇਕ ਸਿੰਘ ਗੁੱਜਰਵਾਲ, ਅਮਰਜੀਤ ਸਿੰਘ ਸਹਿਜਾਦ, ਕੁਲਵੰਤ ਸਿੰਘ ਮੋਹੀ, ਸੁਖਵਿੰਦਰ ਸਿੰਘ ਰਤਨਗੜ੍ਹ ਨੇ ਵੀ ਸੰਬੋਧਨ ਕੀਤਾ।

Scroll To Top