ਪੱਟੀ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਪੱਟੀ ਦਾ ਡੈਲੀਗੇਟ ਅਜਲਾਸ ਪਿੰਡ ਜੌਣੇਕੇ ਵਿਖੇ ਆਯੋਜਿਤ ਕੀਤਾ ਗਿਆ। ਇਸ ਦੀ ਪ੍ਰਧਾਨਗੀ ਜਗਜੀਤ ਸਿੰਘ, ਅਮਰਜੀਤ ਸਿੰਘ ਹਰੀਕੇ, ਪ੍ਰਗਟ ਸਿੰਘ ਨੇ ਕੀਤੀ। ਜ਼ਿਲ੍ਹਾ ਆਗੂ ਸੁੱਲਖਣ ਸਿੰਘ ਤੁੜ ਅਤੇ ਗੁਰਜਿੰਦਰ ਸਿੰਘ ਰੰਧਾਵਾ ਨੇ ਸਿ ਮੌਕੇ ਸੰਬੋਧਨ ਕਰਦਿਆਂ ਨੌਜਵਾਨਾਂ ਅਤੇ ਵਿਦਿਆਰਥੀਆਂ ਅੱਗੇ ਦਰਪੇਸ਼ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਇੱਕੀ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਹਰੀਕੇ ਨੂੰ ਪ੍ਰਧਾਨ, ਜਗਜੀਤ ਸਿੰਘ ਜੌਨੀ ਨੂੰ ਮੀਤ ਪ੍ਰਧਾਨ, ਪਰਗਟ ਸਿੰਘ ਪੱਟੀ ਨੂੰ ਸਕੱਤਰ, ਸੁਰਜੀਤ ਸਿੰਘ ਨੂੰ ਪ੍ਰੈਸ ਸਕੱਤਰ, ਹੁਕਮ ਚੰਦ ਪੱਟੀ ਨੂੰ ਜੁਆਇੰਟ ਸਕੱਤਰ, ਰਣਜੀਤ ਸਿੰਘ ਖਜਾਨਚੀ ਚੁਣੇ ਗਏ। ਇਸ ਮੌਕੇ ਇਸਤਰੀ ਸਭਾ ਪੰਜਾਬ ਦੀ ਪ੍ਰਧਾਨ ਬੀਬੀ ਨਰਿੰਦਰ ਕੌਰ ਪੱਟੀ, ਭਵਨ ਨਿਰਮਾਨ ਮਜਦੂਰ ਯੂਨੀਅਨ ਦੇ ਆਗੂ ਧਰਮ ਸਿੰਘ ਪੱਟੀ, ਨਿਰਪਾਲ ਸਿੰਘ, ਬੂਟਾ ਸਿੰਘ ਕੋਟ ਮੁਹੰਮਦ ਖਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਉਪਰੰਤ ਹਰੀਕੇ ਬਜ਼ਾਰ ਵਿੱਚ ਝੰਡਾ ਮਾਰਚ ਕੀਤਾ ਗਿਆ।