ਭਿੱਖੀਵਿੰਡ : ਜਮਹੂਰੀ ਕਿਸਾਨ ਸਭਾ ਦਾ ਪਿੰਡ ਸਾਧਰਾ ਵਿੱਚ ਯੂਨਿਟ ਬਣਾਇਆ ਗਿਆ। ਇਸ ਸਬੰਧੀ ਕੀਤੀ ਇੱਕ ਮੀਟਿੰਗ ‘ਚ ਵੱਡੀ ਗਿਣਤੀ ‘ਚ ਕਿਸਾਨਾਂ ਨੇ ਭਾਗ ਲਿਆ। ਇਸ ਮੀਟਿੰਗ ਨੂੰ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਨੇ ਸੰਬੋਧਨ ਕੀਤਾ। ਇਸ ਮੌਕੇ ਕੀਤੀ ਚੋਣ ‘ਚ ਪ੍ਰਧਾਨ ਬਲਵੀਰ ਸਿੰਘ, ਮੀਤ ਪ੍ਰਧਾਨ ਬਲਵਿੰਦਰ ਸਿੰਘ, ਸੈਕਟਰੀ ਮੁਖਤਾਰ ਸਿੰਘ, ਮੀਤ ਸਕੱਤਰ ਮਲਕੀਤ ਸਿੰਘ, ਖਜ਼ਾਨਚੀ ਗੁਰਿਵੰਦਰ ਸਿੰਘ, ਪ੍ਰੈਸ ਸਕੱਤਰ ਹਰਪਾਲ ਸਿੰਘ ਅਤੇ ਕਮੇਟੀ ਮੈਂਬਰ ਕੁਲਵੰਤ ਸਿੰਘ, ਕੁਲਦੀਪ ਸਿੰਘ ਅਤੇ ਗੁਰਸਾਹਬ ਸਿੰਘ ਚੁਣੇ ਗਏ। ਅਖੀਰ ਵਿੱਚ ਦਿਹਾਤੀ ਮਜ਼ਦੂਰ ਸਭਾ ਵੱਲੋਂ ਪਿੰਡ ਮੱਖੀ ਕਲਾਂ ਦੇ ਧਰਨੇ ਦੀ ਹਮਾਇਤ ਵਿੱਚ 22 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਦਾ ਪ੍ਰੋਗਰਾਮ ਬਣਾਇਆ ਗਿਆ।