Now Reading
8, 9, 10 ਅਕਤੂਬਰ ਨੂੰ ਮਾਰਕੀਟ ਕਮੇਟੀਆਂ ਦੇ ਘਿਰਾਓ ਕੀਤੇ ਜਾਣਗੇ

8, 9, 10 ਅਕਤੂਬਰ ਨੂੰ ਮਾਰਕੀਟ ਕਮੇਟੀਆਂ ਦੇ ਘਿਰਾਓ ਕੀਤੇ ਜਾਣਗੇ

ਤਰਨ ਤਾਰਨ : ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਪੰਜਾਬ ਦੀ ਮੀਟਿੰਗ ਮੁਖਤਾਰ ਸਿੰਘ ਮੱਲਾ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਦੇ ਫ਼ੈਸਲੇ ਪ੍ਰੈੱਸ ਨੂੰ ਜਾਰੀ ਕਰਦਿਆਂ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਦੱਸਿਆ ਕਿ ਕਿਸਾਨੀ ਦੇ ਫਸਲਾਂ ਦੇ ਭਾਅ ਸਬੰਧੀ ਮੋਦੀ ਸਰਕਾਰ ਦੇ ਝੂਠ ਨੂੰ ਨੰਗਾ ਲਈ 8, 9, 10 ਅਕਤੂਬਰ ਨੂੰ ਮਾਰਕੀਟ ਕਮੇਟੀਆਂ ਦੇ ਘਿਰਾਓ ਕੀਤੇ ਜਾਣਗੇ| ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕੇ ਭਾਜਪਾ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਦੇ ਸਬੰਧੀ ਝੂਠ ਬੋਲ ਕੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਕਰਜ਼ੇ ਹੇਠ ਦੱਬੇ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉੁਣ ਲਈ ਲਾਠੀ ਗੋਲੀ ਦੀ ਵਰਤੋਂ ਕਰ ਰਹੀ ਹੈ| ਉਨ੍ਹਾਂ ਕਿਸਾਨਾਂ ਨੂੰ 8, 9, 10 ਅਕਤੂਬਰ ਦੇ ਐਕਸ਼ਨਾਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ| ਮੀਟਿੰਗ ਵਿਚ ਪਾਸ ਕੀਤੇ ਮਤੇ ਰਾਹੀਂ ਯੂ.ਪੀ. ਤੋਂ ਦਿੱਲੀ ਨੂੰ ਕਿਸਾਨੀ ਮੰਗਾਂ ਲਈ ਮਾਰਚ ਕਰਦੇ ਕਿਸਾਨਾਂ ਉਪਰ ਕੀਤੇ ਵਹਿਸ਼ੀ ਲਾਠੀਚਾਰਜ ਦੀ ਨਿਖੇਧੀ ਕੀਤੀ ਗਈ | ਮੀਟਿੰਗ ਵਿਚ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਮਨਜੀਤ ਸਿਾਘ ਬੱਗੂ ਕੋਟ, ਨਿਰਪਾਲ ਸਿੰਘ ਜੌਣੇਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜੈਮਲ ਸਿੰਘ ਬਾਠ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸੁਖਦੇਵ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਪ੍ਰਸ਼ੋਤਮ ਸਿੰਘ ਗਹਿਰੀ, ਬਚਿੱਤਰ ਸਿੰਘ ਲਹੀਆਂ, ਆਜ਼ਾਦ ਸੰਘਰਸ਼ ਕਮੇਟੀ ਦੇ ਆਗੂ ਹਰਜਿੰਦਰ ਸਿੰਘ ਟਾਂਡਾ ਤੋਂ ਇਲਾਵਾ ਅਜੀਤ ਸਿੰਘ ਢੋਟਾ, ਕਰਮ ਸਿੰਘ ਕਿਰਤੋਵਾਲ ਆਦਿ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ|

Scroll To Top