ਹਰੀਕੇ ਪੱਤਣ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਅਮਰਜੀਤ ਸਿੰਘ ਹਰੀਕੇ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਵਿਸ਼ੇਸ਼ ਤੌਰ ‘ਤੇ ਪਹੁੰਚੇ | ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੋਂ ਭੱਜ ਚੁੱਕੀ ਹੈ ਅਤੇ ਨਾ ਹੀ ਬੇਰੁਜ਼ਗਾਰੀ ਭੱਤਾ ਦੇ ਰਹੀ ਹੈ | ਸਰਕਾਰ ਦੇ ਸਾਰੇ ਵਾਅਦੇ ਖੋਖਲੇ ਸਾਬਿਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਲਈ ਸੂਬਾ ਅਤੇ ਕੇਂਦਰ ਸਰਕਾਰ ਦੋਵੇਂ ਜਿੰਮੇਵਾਰ ਹਨ | ਤਹਿਸੀਲ ਪ੍ਰਧਾਨ ਅਮਰਜੀਤ ਸਿੰਘ ਨੇ ਕਿਹਾ ਕਿ ਤਹਿਸੀਲ ਪੱਟੀ ਦੇ ਹਰੇਕ ਪਿੰਡ ਵਿਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀਆਂ ਇਕਾਈਆਂ ਬਣਾਈਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਸਾਰੇ ਨੌਜਵਾਨਾਂ ਨੂੰ ਇਕ ਪਲੇਟਫਾਰਮ ‘ਤੇ ਇਕੱਠੇ ਕਰਕੇ ਸਰਕਾਰ ਿਖ਼ਲਾਫ਼ ਸੰਘਰਸ਼ ਵਿੱਢਿਆ ਜਾਵੇਗਾ |