Now Reading
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਕਾਨਫਰੰਸ

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਕਾਨਫਰੰਸ

ਕਾਹਨੂੰਵਾਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਅੱਜ ਸਾਥੀ ਸ਼ਰਮ ਸਿੰਘ ਅਤੇ ਮਹਿੰਦਰ ਸਿੰਘ ਦੀ ਯਾਦ ਵਿੱਚ ਰਾਜਨੀਤਿਕ ਕਾਨਫਰੰਸ ਸ਼ਹੀਦ ਭਗਤ ਸਿੰਘ ਪਾਰਕ ਕਾਹਨੂੰਵਾਨ ਵਿੱਚ ਕੀਤੀ ਗਈ। ਇਸ ਦੀ ਪ੍ਰਧਾਨਗੀ ਪ੍ਰਕਾਸ਼ ਸਿੰਘ ਕਾਹਨੂੰਵਾਨ, ਸੁਖਦੇਵ ਸਿੰਘ ਗੋਰਾਇਆ ਅਤੇ ਗੁਰਨਾਮ ਸਿੰਘ ਮਾਨ ਨੇ ਸਾਂਝੇ ਤੌਰ ’ਤੇ ਕੀਤੀ। ਇਸ ਮੌਕੇ ਸਾਥੀ ਸ਼ਰਮ ਸਿੰਘ ਅਤੇ ਮਹਿੰਦਰ ਸਿੰਘ ਦੀ ਯਾਦ ਵਿਚ ਸਲਾਮੀ ਭੇਟ ਕੀਤੀ ਗਈ। ਇਸ ਰਾਜਨੀਤਿਕ ਕਾਨਫਰੰਸ ਨੂੰ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਲਾਲ ਚੰਦ ਕਟਾਰੂ ਚੱਕ, ਸੂਬਾ ਕਮੇਟੀ ਮੈਂਬਰ ਸ਼ਮਸ਼ੇਰ ਸਿੰਘ ਬਟਾਲਾ, ਸਕੱਤਰ ਕਾਮਰੇਡ ਜਸਵੰਤ ਸਿੰਘ ਬੁੱਟਰ ਅਤੇ ਕਾਮਰੇਡ ਨੀਲਮ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਰਾਜਨੀਤਿਕ ਪਾਰਟੀਆਂ ਦੇਸ਼ ਦੇ ਮਜ਼ਦੂਰਾਂ, ਕਿਸਾਨਾਂ ਅਤੇ ਹੋਰ ਕਿਰਤੀ ਲੋਕਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਪਿੱਠ ਦਿਖਾ ਚੁੱਕੀਆਂ ਹਨ ਅਤੇ ਨੰਗੇ ਚਿੱਟੇ ਤੌਰ ’ਤੇ ਦੇਸ ਦੇ ਲੁਟੇਰੇ ਕਾਰਪੋਰੇਟ ਘਰਾਣਿਆਂ ਦੀਆਂ ਦਲਾਲ ਬਣ ਚੁੱਕੀਆਂ ਹਨ। ਹੁਣ ਇਨ੍ਹਾਂ ਨਵ ਉਦਾਰਵਾਦੀ ਨੀਤੀ ਕਾਰਨ ਦੇਸ਼ ਦੇ ਹਰ ਪਾਸੇ ਮਹਿੰਗਾਈ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਗਈਆਂ ਹਨ।
ਆਗੂਆਂ ਨੇ ਕਿਹਾ ਕਿ ਆਰਐਮਵੀਆਈ ਵੱਲੋਂ 12 ਤੋਂ ਲੈ ਕੇ 21 ਨਵੰਬਰ ਤੱਕ ਲੋਕ ਜਗਾਓ-ਲੁਟੇਰੇ ਭਜਾਓ ਦੇ ਨਾਅਰੇ ਤਹਿਤ ਪੂਰੇ ਪੰਜਾਬ ਵਿੱਚ ਜਥਾ ਮਾਰਚ ਕੀਤਾ ਜਾਵੇਗਾ ਅਤੇ 10 ਮਾਰਚ ਨੂੰ ਜਲੰਧਰ ਵਿੱਚ ਜਨਤਕ ਰੈਲੀ ਕੀਤੀ ਜਾਵੇਗੀ। ਕਾਨਫਰੰਸ ਨੂੰ ਸੰਤੋਖ ਸਿੰਘ ਔਲਖ, ਮਨਜੀਤ ਸਿੰਘ ਕਾਦੀਆਂ, ਨਿਰਮਲ ਸਿੰਘ ਬੋਪਾਰਾਏ, ਮੱਖਣ ਕੁਹਾੜ, ਗੁਰਦਿਆਲ ਸਿੰਘ ਘੁੰਮਣ, ਕਰਮ ਸਿੰਘ ਨੇ ਸੰਬੋਧਨ ਕੀਤਾ।

 

Scroll To Top