ਫਤਿਆਬਾਦ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ‘ਲੋਕ ਜਗਾਊ, ਲੁਟੇਰੇ ਭਜਾਊ’ ਦੇ ਨਾਅਰੇ ਤਹਿਤ 12 ਨਵੰਬਰ ਤੋਂ ਸ਼ੁਰੂ ਕੀਤੇ ਜਾ ਰਹੇ ਜਥੇ ਮਾਰਚ ਦੀਆਂ ਤਿਆਰੀਆਂ ਵੱਖ-ਵੱਖ ਪਿੰਡਾਂ ਵਿਚ ਭਰਵੀਆਂ ਮੀਟਿੰਗਾਂ ਲਾ ਕੇ ਕੀਤੀਆਂ ਜਾ ਰਹੀਆਂ ਹਨ | ਆਰ.ਐਮ.ਪੀ.ਆਈ. ਸੂਬਾ ਕਮੇਟੀ ਮੈਂਬਰ ਕਾਮਰੇਡ ਜਸਪਾਲ ਸਿੰਘ ਝਬਾਲ, ਬਲਦੇਵ ਸਿੰਘ ਪੰਡੋਰੀ, ਸਵਿੰਦਰ ਸਿੰਘ ਖੱਬੇ ਨੇ ਦੱਸਿਆ ਕਿ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਸਰਮਾਏਦਾਰ ਜਗੀਰਦਾਰ ਪੱਖੀ ਨੀਤੀਆਂ ਕਾਰਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ | ਬੇਰੁਜ਼ਗਾਰੀ ਨੇ ਜਵਾਨੀ ਦਾ ਸਾਹ ਸੂਤਿਆ ਹੋਇਆ ਹੈ| ਪੜ੍ਹੇ ਲਿਖੇ ਨੌਜਵਾਨ ਬੇਰੁਜ਼ਗਾਰੀ ਦੀ ਚੱਕੀ ‘ਚ ਪੀਸ ਰਹੇ ਹਨ| ਪੰਜਾਬ ਦੀ ਕੈਪਟਨ ਸਰਕਾਰ ਚੋਣਾਂ ਸਮੇਂ ਹਰ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਗਰੀਬ ਲੋਕਾਂ ਨੂੰ 5-5 ਮਰਲੇ ਦੇ ਪਲਾਟ ਅਤੇ ਪੰਜਾਬ ਨੂੰ ਚਾਰ ਹਫਤੇ ‘ਚ ਨਸ਼ਾ ਮੁਕਤ ਕਰਨ ਦਾ ਵਾਅਦਾ ਕਰਕੇ ਆਈ ਸਤਾ ‘ਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ | ਇਨ੍ਹਾਂ ਆਗੂਆਂ ਨੇ ਕਿਹਾ ਕਿ ਹਾਕਮ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਕਿਰਤੀ ਲੋਕਾਂ ਨੂੰ ਲਾਮਬੰਦ ਹੋਣ ਦਾ ਸੱਤਾ ਦਿੰਦਿਆਂ ਦੱਸਿਆ ਕਿ 10 ਦਸੰਬਰ ਜਲੰਧਰ ‘ਚ ਹਜ਼ਾਰਾਂ ਕਿਰਤੀ ਲੋਕਾਂ ਦੀ ਸਭ ਤੋਂ ਵੱਡੀ ਮਹਾਂ ਰੈਲੀ ਕੀਤੀ ਜਾ ਰਹੀ ਹੈ ਜਿਸ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹੇ ਅੰਦਰ 4 ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ|