Now Reading
ਝਬਾਲ ਵਿਖੇ ਵਿਸ਼ਾਲ ਕਾਨਫਰੰਸ 13 ਨਵੰਬਰ ਨੰੂ

ਝਬਾਲ ਵਿਖੇ ਵਿਸ਼ਾਲ ਕਾਨਫਰੰਸ 13 ਨਵੰਬਰ ਨੰੂ

ਨੌਸ਼ਹਿਰਾ ਪੰਨੂੰਆਂ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ‘ਲੋਕ ਜਗਾਓ, ਲੁਟੇਰੇ ਭਜਾਓ’ ਦੇ ਨਾਅਰੇ ਤਹਿਤ 13 ਨਵੰਬਰ ਨੰੂ ਝਬਾਲ ਵਿਖੇ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਦੇ ਸਬੰਧ ਵਿਚ ਚੌਧਰੀਵਾਲਾ ਵਿਖੇ ਹੀਰਾ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਇਸ ਆਰ.ਐੱਮ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾ: ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ, ਬਲਦੇਵ ਸਿੰਘ ਭੈਲ ਨੇ ਦੱਸਿਆ ਕਿ ਕੇਂਦਰ ਤੇ ਰਾਜ ਸਰਕਾਰਾਂ ਦੀਆ ਲੋਕ ਵਿਰੋਧੀ ਨੀਤੀਆਂ ਕਾਰਨ ਆਮ ਲੋਕਾਂ ਦਾ ਮਹਿੰਗਾਈ ਭਿ੍ਸ਼ਟਾਚਾਰ ਬੇਰੁਜ਼ਗਾਰੀ ਆਦਿ ਵਰਗੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਵਿੱਦਿਆ ਸਿਹਤ ਸਹੂਲਤਾਂ ਆਮ ਵਰਗ ਕੋਲੋਂ ਖੁਸਦੀਆਂ ਜਾ ਰਹੀਆਂ ਹਨ। ਕੈਪਟਨ ਦੀ ਸਰਕਾਰ ਦੇ ਚੋਣਾਂ ਸਮੇਂ ਕੀਤੇ ਵਾਅਦੇ ਬੁਰੀ ਤਰ੍ਹਾਂ ਠੁਸ ਹੋ ਕੇ ਰਹਿ ਗਏ ਹਨ। ਦੋਹਾਂ ਸਰਕਾਰਾਂ ਦੀਆਂ ਨੀਤੀਆਂ ਮਜ਼ਦੂਰ ਕਿਸਾਨ ਅਤੇ ਆਮ ਵਰਗ ਦੇ ਵਿਰੋਧੀ ਹਨ। ਉਕਤ ਆਗੂਆਂ ਨੇ ਲੋਕ ਪੱਖੀ ਨੀਤੀਆਂ ਨੂੰ ਮੋੜਾ ਦੇਣ ਲਈ 10 ਦਸੰਬਰ ਨੂੰ ਜਲੰਧਰ ‘ਚ ਅਧਿਕਾਰ ਮਹਾਂ ਰੈਲੀ ਵਿਚ ਕਿਰਤੀ ਲੋਕਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਹੀਰਾ ਸਿੰਘ, ਅੰਮਿ੍ਤਪਾਲ ਸਿੰਘ, ਪਰਮਜੀਤ ਸਿੰਘ, ਸਤਿੰਦਰ ਸਿੰਘ, ਹਰਦੀਪ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ।

Scroll To Top