ਵਡਾਲਾ ਕਲਾਂ ’ਚ ਜਲਸਾ ਆਯੋਜਿਤ

ਵਡਾਲਾ ਕਲਾਂ :  ਅੱਜ ਇੱਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਲੋਕ ਜਗਾਓ-ਲੁਟੇਰੇ ਭਜਾਓ ਮੁਹਿੰਮ ਤਹਿਤ ਜਲਸਾ ਆਯੋਜਿਤ ਕੀਤਾ ਗਿਆ। ਨਰਿੰਦਰ ਸਿੰਘ ਵਡਾਲਾ ਕਲਾਂ, ਬਲਵਿੰਦਰ ਸਿੰਘ, ਅਜੀਤ ਸਿੰਘ, ਸੂਬਾ ਸਿੰਘ ਵਡਾਲਾ ਕਲਾਂ ਦੀ ਅਗਵਾਈ ਹੇਠ ਕਰਵਾਏ ਇਸ ਜਲਸੇ ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਸੰਬੋਧਨ ਕੀਤਾ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ। ਉਨ੍ਹਾਂ ਇੱਕਤਰ ਲੋਕਾਂ ਨੂੰ ਅਪੀਲ ਕੀਤੀ ਕਿ 10 ਦਸੰਬਰ ਨੂੰ ਕੀਤੀ ਜਾ ਰਹੀ ਅਧਿਕਾਰ ਰੈਲੀ ’ਚ ਪਰਿਵਾਰਾਂ ਸਮੇਤ ਸ਼ਾਮਲ ਹੋਣ।