Now Reading
‘ਲੋਕ ਜਗਾਓ, ਲੁਟੇਰੇ ਭਜਾਓ’ ਦੇ ਨਾਅਰੇ ਤਹਿਤ ਚੱਲੇ ਜਥੇ ਮਾਰਚ ਦਾ ਬਟਾਲਾ ਪਹੁੰਚਣ ‘ਤੇ ਭਰਵਾਂ ਸਵਾਗਤ

‘ਲੋਕ ਜਗਾਓ, ਲੁਟੇਰੇ ਭਜਾਓ’ ਦੇ ਨਾਅਰੇ ਤਹਿਤ ਚੱਲੇ ਜਥੇ ਮਾਰਚ ਦਾ ਬਟਾਲਾ ਪਹੁੰਚਣ ‘ਤੇ ਭਰਵਾਂ ਸਵਾਗਤ

ਬਟਾਲਾ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ‘ਲੋਕ ਜਗਾਓ, ਲੁਟੇਰੇ ਭਜਾਓ’ ਦੇ ਨਾਅਰੇ ਤਹਿਤ 12 ਨਵੰਬਰ ਨੂੰ ਜਲਿ੍ਹਆਂਵਾਲਾ ਬਾਗ ਦੀ ਧਰਤੀ ਤੋਂ ਚੱਲੇ ਜਥੇ ਮਾਰਚ ਦਾ ਬਟਾਲਾ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ| ਇਸ ਜਥੇ ਮਾਰਚ ਦੀ ਅਗਵਾਈ ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਕਰ ਰਹੇ ਸਨ| ਸਥਾਨਕ ਸ਼ਹੀਦ ਸੁੱਖਾ ਸਿੰਘ-ਸ਼ਹੀਦ ਮਹਿਤਾਬ ਸਿੰਘ ਪਾਰਕ ਵਿਚ ਜਥੇ ਦੇ ਸਵਾਗਤ ਲਈ ਕੀਤੇ ਰਾਜਸੀ ਜਲਸੇ ਦੀ ਪ੍ਰਧਾਨਗੀ ਤਹਿਸੀਲ ਸਕੱਤਰ ਸੰਤੋਖ ਸਿੰਘ ਔਲਖ, ਜਗੀਰ ਸਿੰਘ ਕਿਲਾ ਲਾਲ ਸਿੰਘ ਤੇ ਸ਼ਿੰਦਾ ਛਿੱਥ ਨੇ ਸਾਂਝੇ ਤੌਰ ‘ਤੇ ਕੀਤੀ| ਇਸ ਮੌਕੇ ਕੁਲ ਹਿੰਦ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਸ਼ਰਮਾਏਦਾਰਾਂ-ਜਗੀਰਦਾਰ ਪੱਖੀ ਲੋਕ ਵਿਰੋਧੀ ਨੀਤੀਆਂ ਕਾਰਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ| ਮਹਿੰਗਾਈ, ਡੀਜ਼ਲ, ਪੈਟਰੋਲ ਤੇ ਨਿੱਤ ਵਰਤੋਂ ਦੀਆਂ ਸਾਰੀਆਂ ਵਸਤਾਂ ਦੀਆਂ ਕੀਮਤਾਂ ਅਸਮਾਨੇ ਚੜ੍ਹਦੀਆਂ ਜਾ ਰਹੀਆਂ ਹਨ| ਇਨ੍ਹਾਂ ਨੀਤੀਆਂ ਕਾਰਨ ਨਵੇਂ ਰੁਜ਼ਗਾਰ ਪੈਦਾ ਹੋਣ ਥਾਂ ਪਹਿਲਾ ਤੋਂ ਰੁਜ਼ਗਾਰ ‘ਤੇ ਲੱਗੇ ਲੋਕਾਂ ਨੂੰ ਵਾਂਝੇ ਕੀਤਾ ਜਾ ਰਿਹਾ ਹੈ ਤੇ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ| ਦੇਸ਼ ਦੇ ਕੁਦਰਤੀ ਸਾਧਨ ਕਾਰਪੋਰੇਟ ਘਰਾਣਿਆਂ ਨੂੰ ਲੁਟਾਏ ਜਾ ਰਹੇ ਹਨ| ਆਰ.ਐਸ.ਐਸ. ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚੱਲ ਰਹੀ ਮੋਦੀ ਸਰਕਾਰ ਸਮੇਂ ਫਿਰਕੂ-ਫਾਸੀਵਾਦ ਤੇ ਸਮਾਜਿਕ ਜਬਰ ਵਧਿਆ ਹੈ, ਜਿਸ ਕਾਰਨ ਘੱਟ ਗਿਣਤੀਆਂ, ਦਲਿਤਾਂ ਤੇ ਔਰਤਾਂ ਉੱਪਰ ਅਤਿਆਚਾਰ ਹੋਰ ਤਿੱਖੇ ਹੋ ਗਏ ਹਨ| ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ ਹਨ| ਜਲਸੇ ਨੂੰ ਸੰਬੋਧਨ ਕਰਦਿਆਂ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਘਬੀਰ ਸਿੰਘ ਪਕੀਵਾਂ, ਜ਼ਿਲ੍ਹਾ ਸਕੱਤਰ ਕਾਮਰੇਡ ਲਾਲ ਚੰਦ ਕਟਾਰੂ ਚੱਕ, ਸੂਬਾ ਕਮੇਟੀ ਮੈਂਬਰ ਕਾ: ਨੀਲਮ ਘੁਮਾਣ ਅਤੇ ਕਾਮਰੇਡ ਸਮਸ਼ੇਰ ਸਿੰਘ ਨਵਾਂ ਪਿੰਡ ਨੇ ਕਿਹਾ ਕਿ ਪਾਰਟੀ ਵਲੋਂ 10 ਦਸੰਬਰ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਅਧਿਕਾਰ ਰੈਲੀ ਵਿਚ ਸਮੁੱਚੇ ਜ਼ਿਲ੍ਹੇ ‘ਚੋਂ ਵੱਡੀ ਗਿਣਤੀ ਵਿਚ ਮਜ਼ਦੂਰ, ਕਿਸਾਨ, ਨੌਜਵਾਨ, ਔਰਤਾਂ ਅਤੇ ਹੋਰ ਕਿਰਤੀ ਲੋਕ ਆਪਣੇ ਪਰਿਵਾਰ ਸਮੇਤ ਹਜ਼ਾਰਾਂ ਦੀ ਗਿਣਤੀ ‘ਚ ਪਹੰੁਚਣਗੇ| ਇਸ ਮੌਕੇ ਜ਼ਿਲ੍ਹਾ ਆਗੂ ਕਾ: ਗੁਰਦਿਆਲ ਘੁਮਾਣ, ਸੁਰਜੀਤ ਘੁਮਾਣ, ਕਰਮ ਸਿੰਘ ਵਰਸਾਲਚੱਕ, ਮਨਜੀਤ ਸਿੰਘ ਕਾਦੀਆਂ, ਮਾਨਾ ਮਸੀਹ ਬਾਲੇਵਾਲ, ਨਰਿੰਦਰ ਸਿੰਘ ਮੁਰੀਦਕੇ, ਬੀਬੀ ਗੁਰਮੀਤ ਕੌਰ, ਬਲਵਿੰਦਰ ਰਵਾਲ, ਗੁਰਦਰਸ਼ਨ ਬੀਕਾ, ਨਿਰਮਲ ਪਾਰੋਵਾਲ, ਗੁਰਨਾਮ ਸਿੰਘ ਆਦਿ ਹਾਜ਼ਰ ਸਨ|

Scroll To Top