ਅਮ੍ਰਿੰਤਸਰ, 15 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਪੰਜਾਬ ਮੰਡੀ ਬੋਰਡ ਸਾਂਝੀ ਸੰਘਰਸ਼ ਕਮੇਟੀ ਪੰਜਾਬ ਵਲੋਂ ਸਾਂਝੀਂ ਕਮੇਟੀ ਦੀ ਅਗਵਾਈ ਹੇਠ ਕਿਸਾਨੀ ਸੰਘਰਸ਼ ਵਿੱਚ ਸਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਝੰਡੇ ਦੀ ਰਸਮ ਅਦਾ ਕਰਨ ਪਿਛੋਂ ਮੀਟਿੰਗ ਕਰਕੇ ਨਵੇਂ ਸਾਲ ਦਾ ਕਲੰਡਰ ਰਲੀਜ ਕੀਤਾ ਗਿਆ। ਇਸ ਮੌਕੇ ਨਵੀਂ ਕਮੇਟੀ ਦੀ ਚੋਣ ਕੀਤੀ ਗਈ ਅਤੇ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਗਈ, ਜਿਸ ਵਿੱਚ ਪੰਜਾਬ ਯੂ ਟੀ ਮੁਲਾਜਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਪੰਜਾਬ ਵੱਲੋਂ ਦਿੱਤੇ ਹੋਏ ਸੰਘਰਸ਼ਾਂ ਦੀ ਪੁਰਜ਼ੋਰ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ਦੌਰਾਨ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਸਾਮਿਲ ਹੋਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
