Now Reading
ਸ਼ਹੀਦ ਕੀਤੇ ਗਏ ਕਿਸਾਨਾਂ ਦੇ ਕਾਤਲਾਂ ਦੀ ਫੌਰੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਰੋਸ ਐਕਸ਼ਨ ਕਰਨ ਦਾ ਸੱਦਾ

ਸ਼ਹੀਦ ਕੀਤੇ ਗਏ ਕਿਸਾਨਾਂ ਦੇ ਕਾਤਲਾਂ ਦੀ ਫੌਰੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਰੋਸ ਐਕਸ਼ਨ ਕਰਨ ਦਾ ਸੱਦਾ

ਜਲੰਧਰ, 3 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਯੂਪੀ ਦੇ ਲਖੀਮਪੁਰ ਖੀਰੀ ਵਿਖੇ ਭਾਜਪਾ ਆਗੂਆਂ ਵੱਲੋਂ ਘਾਤਕ ਹਮਲਾ ਕਰਕੇ ਸ਼ਹੀਦ ਕੀਤੇ ਗਏ 5 ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਾਤਲਾਂ ਦੀ ਫੌਰੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
ਸਾਥੀ ਪਾਸਲਾ ਨੇ ਦੇਸ਼ ਭਰ ਦੀਆਂ ਪਾਰਟੀ ਕਮੇਟੀਆਂ ਅਤੇ ਜਨ ਸੰਗਠਨਾਂ ਨੂੰ ਸੱਦਾ ਦਿੱਤਾ ਹੈ ਕਿ ਭਲਕੇ 4 ਅਕਤੂਬਰ ਨੂੰ ਕਿਸਾਨਾਂ ਦੇ ਕਾਤਲਾਂ ਦੀ ਪਿੱਠ ਥਾਪੜਣ ਵਾਲੀਆਂ ਮੋਦੀ-ਯੋਗੀ ਸਰਕਾਰਾਂ ਖਿਲਾਫ਼ ਸਖਤ ਰੋਸ ਐਕਸ਼ਨ ਕੀਤੇ ਜਾਣ।

Scroll To Top