
ਮੁਰਕੇਰੀਆਂ, 4 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਲੰਘੀ ਰਾਤ ਜਮਹੂਰੀ ਕਿਸਾਨ ਸਭਾ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਪਿੰਡ ਹਿਯਾਤਪੁਰ ’ਚ ਮੋਦੀ-ਯੋਗੀ ਦਾ ਪੁਤਲਾ ਫੂਕ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ। ਇਕੱਠੇ ਹੋਏ ਲੋਕਾਂ ਨੇ ਲਖੀਮਪੁਰ ਖੀਰੀ ’ਚ ਵਾਪਾਰੀ ਘਟਨਾ ਉਪਰੰਤ ਮੰਤਰੀਆਂ ਨੂੰ ਬਰਖਾਸਤ ਕਰਨ ਅਤੇ ਗੁੰਡਿਆਂ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ। ਇਸ ਮੌਕੇ ਜਮਹੂਰੀ ਕਿਸਾਨ ਸਭਾ ਵਲੋਂ ਰਵਿੰਦਰ ਸਿੰਘ ਗੋਲਾ, ਮਨਪ੍ਰੀਤ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਨਿਸ਼ਾ ਸੈਣੀ ਨੇ ਸੰਬੋਧਨ ਕੀਤਾ। ਪੁਤਲਾ ਸਾੜਨ ਵੇਲੇ ਨਰਿੰਦਰ ਸਿੰਘ ਹਿਯਾਤਪੁਰ, ਸਰਵਣ ਸਿੰਘ, ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਰ ਸਨ। ਹਾਜ਼ਰ ਲੋਕਾਂ ਨੇ ਜੰਮ ਕੇ ਨਾਅਰੇਬਾਜੀ ਕੀਤੀ।