
ਤਰਨ ਤਾਰਨ: ਆਮ ਆਦਮੀ ਪਾਰਟੀ ਦੇ ਹਲਕਾ ਤਰਨ ਤਾਰਨ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ‘ਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਡਾਕਟਰ ਸੋਹਲ ਉਘੇ ਕਵੀ ਹਰਭਜਨ ਹੁੰਦਲ ਹੁਰਾ ਦੇ ਜਵਾਈ ਸਨ। ਪਾਰਟੀ ਦੇ ਸੂਬਾਈ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਚਮਨ ਲਾਲ ਦਰਾਜਕੇ, ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ ਅਤੇ ਜ਼ਿਲ੍ਹਾ ਵਿੱਤ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪ੍ਰਵਾਰ ਨਾਲ ਦੁੱਖ ‘ਚ ਸ਼ਰੀਕ ਹੁੰਦਿਆ ਪ੍ਰਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਇਹੋ ਜਿਹੇ ਇੰਨਸਾਨ ਦੇ ਸੰਸਾਰ ਤੋਂ ਤੁਰ ਜਾਣਾ ਦਾ ਸਮਾਜ ਲਈ ਨਾ ਪੂਰਾ ਹੋਣ ਘਾਟਾ ਪਿਆ ਹੈ। ਇਸੇ ਤਰ੍ਹਾਂ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਤਰਨ ਤਾਰਨ ਦੇ ਆਗੂ ਮਨਜੀਤ ਸਿੰਘ ਬੱਗੂ, ਦਲਜੀਤ ਸਿੰਘ ਦਿਆਲਪੁਰਾ, ਰੇਸ਼ਮ ਸਿੰਘ ਫੈਲੋਕੇ, ਮਜ਼ਦੂਰਾਂ ਦੇ ਆਗੂ ਧਰਮ ਸਿੰਘ ਪੱਟੀ ਨੌਜਵਾਨ ਆਗੂ ਸੁਲੱਖਣ ਸਿੰਘ ਤੁੜ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।