Now Reading
ਮਨਰੇਗਾ ਵਰਕਰਾਂ ਨੇ ਅਟਾਰੀ ਦੇ ਬੀਡੀਪੀਓ ਨੂੰ ਮੰਗ ਪੱਤਰ ਦਿੱਤਾ

ਮਨਰੇਗਾ ਵਰਕਰਾਂ ਨੇ ਅਟਾਰੀ ਦੇ ਬੀਡੀਪੀਓ ਨੂੰ ਮੰਗ ਪੱਤਰ ਦਿੱਤਾ


ਅਟਾਰੀ: ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ ਵੱਲੋ ਮਨਰੇਗਾ ਵਰਕਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਨੂੰ
ਬੀਡੀਪੀਓ ਬਲਾਕ ਅਟਾਰੀ ਦਫ਼ਤਰ ਅੱਗੇ ਧਰਨਾ ਲਾ ਕੇ ਮੰਗ ਪੱਤਰ ਭੇਜਿਆ ਗਿਆ। ਜਿਸ ਦੀ ਅਗਵਾਈ, ਡਾਕਟਰ ਬਲਵਿੰਦਰ ਸਿੰਘ ਛੇਹਾਰਟਾ, ਹਰਦੇਵ ਸਿੰਘ ਬਾਸਰਕੇ ਗਿੱਲਾਂ, ਅਮਰੀਕ ਕੌਰ, ਕਸ਼ਮੀਰ ਕੌਰ ਨੇ ਕੀਤੀ।
ਇਸ ਮੌਕੇ ਬੋਲਦਿਆਂ ਮੰਗਲ ਸਿੰਘ ਟਾਂਡਾ, ਬਲਦੇਵ ਸਿੰਘ ਪੰਡੋਰੀ, ਨਰਿੰਦਰ ਸਿੰਘ ਰਟੌਲ ਪ੍ਰੇਮ ਚੰਦ ਨੇ ਜ਼ੋਰਦਾਰ ਮੰਗ ਕੀਤੀ ਕਿ ਮਨਰੇਗਾ ਵਰਕਰਾਂ ਦਾ ਬੰਦ ਪਿਆ ਕੰਮ ਤੁਰੰਤ ਚਾਲੂ ਕੀਤਾ ਜਾਵੇ। ਮਨਰੇਗਾ ਵਰਕਰਾਂ ਦੇ ਕਾਫੀ ਸਮੇਂ ਤੋਂ ਰੁਕੇ ਬਕਾਏ ਤੁਰੰਤ ਪਾਏ ਜਾਣ ਅਤੇ ਕਾਫੀ ਵਰਕਰਾਂ ਦੇ ਪਿਛਲੇ ਬਣਦੇ ਬੁਕਾਏ ਛੇਤੀ ਤੋਂ ਛੇਤੀ ਜਾਰੀ ਕੀਤੇ ਜਾਣ।
ਆਗੂਆਂ ਨੇ ਕਿਹਾ ਕਿ ਮਨਰੇਗਾ ਵਰਕਰਾਂ ਦੇ ਜੌਬ ਕਾਰਡ ਬਿਨ੍ਹਾਂ ਭੇਦਭਾਵ ਦੇ ਬਣਾਏ ਜਾਣ ਅਤੇ ਹਾਜ਼ਰੀ ਜੌਬ ਕਾਰਡਾਂ ‘ਤੇ ਲਾਈ ਜਾਵੇ। ਮਨਰੇਗਾ ਵਰਕਰਾਂ ਨੂੰ 100 ਦਿਨ ਦਾ ਕੰਮ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਪਿੰਡਾਂ ਦੇ ਸਰਪੰਚਾਂ ਦੀ ਦਖਲ ਅੰਦਾਜੀ ਬੰਦ ਕੀਤੀ ਜਾਵੇ, ਜਿਹੜਾ ਵੀ ਕੰਮ ਕਰਨਾ ਚਾਹੁੰਦਾ ਹੈ, ਹਰੇਕ ਨੂੰ ਕੰਮ ਦਿੱਤਾ ਜਾਵੇ।
ਮਨਰੇਗਾ ਸਕੀਮ ਨੂੰ ਪਾਰਦਰਸ਼ੀ ਢੰਗ ਨਾਲ ਚੱਲਣ ਦਿੱਤਾ ਜਾਵੇ ਅਤੇ ਮਨਰੇਗਾ ਵਰਕਰਾਂ ਦੇ ਸਾਰੇ ਪ੍ਰਵਾਰ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ ਤੇ ਦਿਹਾੜੀ 700 ਰੁਪਏ ਕੀਤੀ ਜਾਵੇ।
ਉਕਤ ਆਗੂਆਂ ਨੇ ਕਿਹਾ ਕਿ ਮਨਰੇਗਾ ਵਰਕਰਾਂ ਲਈ ਲੋੜੀਂਦਾ ਸਮਾਨ ਕਹੀ ਬੱਠਲ ਅਤੇ ਮੁੱਢਲੀ ਸਹਾਇਤਾ ਦਾ ਪ੍ਰਬੰਧ ਕੀਤਾ ਜਾਵੇ। ਮਨਰੇਗਾ ਵਰਕਰਾਂ ਦਾ ਸਿਹਤ ਬੀਮਾ ਫ੍ਰੀ ਕੀਤਾ ਜਾਵੇ। ਸਾਰੇ ਬਲਾਕਾਂ ‘ਚ ਮਨਰੇਗਾ ਦਾ ਬੰਦ ਕੰਮ ਚਾਲੂ ਕਰਾਇਆ ਜਾਵੇ।
ਬਲਾਕ ਅਧਿਕਾਰੀਆਂ ਮਨਰੇਗਾ, ਸੈਕਟਰੀਆਂ ਵੱਲੋਂ ਮੇਟਾ/ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ।
ਇਸ ਮੌਕੇ ਰਾਜ ਕੌਰ, ਸਰਬਜੀਤ ਕੌਰ, ਕੁਲਦੀਪ ਸਿੰਘ ਰਟੌਲ, ਮੰਗਲ ਸਿੰਘ ਰਟੌਲ, ਤਰਸੇਮ ਸਿੰਘ ਇੱਬਣ, ਗੁਰਮੀਤ ਸਿੰਘ ਇਬੁਨ, ਰਾਜਵੀਰ ਕੌਰ ਮਾਹਵਾ, ਸੁਰਜੀਤ ਕੌਰ ਅਟਾਰੀ, ਜਤਿੰਦਰ ਕੌਰ, ਜੋਗਿੰਦਰ ਕੌਰ ਅਟਾਰੀ, ਨਵਨੀਤ ਕੌਰ ਅਰੋੜਾਵਾਲੀ, ਰਣਜੀਤ ਕੌਰ ਅਰੋੜਾ ਵਾਲਾ, ਸੋਨੀ ਕੌਰ ਤੋਂ ਇਲਾਵਾ ਕਈ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।

Scroll To Top