
ਖਡੂਰ ਸਾਹਿਬ: ਸ਼ਹੀਦ ਇ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ’ਚ ਰੁਜ਼ਗਾਰ ਦੀ ਪ੍ਰਾਪਤੀ ਲਈ ਮੋਰਚਾ ਲਾਈ ਬੈਠੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਹੱਕ ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਪਿੰਡ ਬਾਣੀਆ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਪਾਰਟੀ ਦੇ ਜ਼ਿਲਾ ਸਕੱਤਰ ਮੁਖਤਾਰ ਸਿੰਘ ਮੱਲਾ ਨੇ ਕਿਹਾ ਕਿ ਰੁਜ਼ਗਾਰ ਮੰਗ ਰਹੇ ਨੌਜਵਾਨਾਂ ਦੀ ਪੰਜਾਬ ਸਰਕਾਰ ਨੇ ਅਜੇ ਤੱਕ ਕੋਈ ਸਾਰ ਨਹੀਂ ਲਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਨੌਜਵਾਨਾਂ ਦੇ ਮਸਲਿਆਂ ਵੱਲ ਗੰਭੀਰਤਾ ਨਾਲ ਵਿਚਾਰ ਕਰਕੇ ਰੁਜ਼ਗਾਰ ਦੀ ਮੰਗ ਕਰ ਨੌਜਵਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਤਾ ’ਚ ਆਉਣ ਸਮੇਂ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਸਿੱਖਿਆ ਅਤੇ ਰੁਜ਼ਗਾਰ ਦਾ ਪ੍ਰਬੰਧ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਅਤੇ ਬੇਰੁਜ਼ਗਾਰੀ ਭੱਤਾ ਘੱਟੋ ਘੱਟ 2500 ਰੁਪਏ ਦਿੱਤਾ ਜਾਵੇਗਾ ਪਰ ਸਰਕਾਰ ਨੇ ਨੌਜਵਾਨਾਂ ਨੂੰ ਲਾਰਿਆਂ ਤੋਂ ਸਿਵਾਏ ਕੱਖ ਨਹੀਂ ਦਿੱਤਾ।
ਇਸ ਮੌਕੇ ਪੂਰਨ ਸਿੰਘ, ਬਲਜਿੰਦਰ ਸਿੰਘ, ਪਰਮਜੀਤ, ਲੱਖਾ ਸਿੰਘ, ਲਖਵਿੰਦਰ ਸਿੰਘ, ਬਾਬਾ ਘੋਲਾ ਸਿੰਘ, ਮਨਜੀਤ ਸਿੰਘ, ਗੁਰਦੇਵ ਸਿੰਘ, ਸੁਖਦੇਵ ਸਿੰਘ, ਸੁਖਦੇਵ ਸਿੰਘ, ਕਸ਼ਮੀਰ ਸਿੰਘ, ਲਖਵਿੰਦਰ ਸਿੰਘ, ਝਿਲਮਲ ਸਿੰਘ, ਬਖਸ਼ੀਸ਼ ਸਿੰਘ, ਤੇਗਾ ਸਿੰਘ ਆਦਿ ਹਾਜ਼ਰ ਸਨ।