Now Reading
ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਕਸਬਾ ਭੂੰਦੜੀ ਦੇ ਨੇੜੇ ਦੇ ਪਿੰਡਾਂ ‘ਚ ਕੀਤਾ ਟਰੈਕਟਰ ਮਾਰਚ

ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਕਸਬਾ ਭੂੰਦੜੀ ਦੇ ਨੇੜੇ ਦੇ ਪਿੰਡਾਂ ‘ਚ ਕੀਤਾ ਟਰੈਕਟਰ ਮਾਰਚ


ਭੂੰਦੜੀ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਸਬਾ ਭੂੰਦੜੀ ਦੇ ਨੇੜੇ ਪੈਂਦੇ ਦਰਜਨਾਂ ਪਿੰਡਾਂ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਟਰੈਕਟਰ ਮਾਰਚ ਕਰਕੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਨੇ ਆਖਿਆ ਕਿ ਜਿੱਥੇ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਭੱਜ ਰਹੀ ਹੈ, ਉੱਥੇ ਕਾਰਪੋਰੇਟਾ ਦੇ ਦਬਾਅ ਅਧੀਨ ਮਨਰੇਗਾ ਕਾਨੂੰਨ ਵਿੱਚ ਤਬਦੀਲੀ ਕਰਕੇ, ਚਾਰ ਲੇਬਰ ਕੋਡ ਲਾਗੂ ਕਰਕੇ, ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ ਨੂੰ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਕਰਕੇ ਆਮ ਲੋਕਾਂ ਦਾ ਰੁਜ਼ਗਾਰ ਤੇ ਰੋਟੀ ਖੋਹ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰਾਂ ਦੀਆਂ ਇਹਨਾਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤਾ ਗਿਆ ਇਹ ਟਰੈਕਟਰ ਮਾਰਚ ਲੋਕਾ ਨੂੰ ਜਾਗਰੂਕ ਤੇ ਲਾਮਬੰਦ ਕਰਨ ਵਿੱਚ ਸਹਾਈ ਹੋਵੇਗਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਦੀਵਾਨ ਸਿੰਘ ਕੋਟਉਮਰਾ, ਸਰਪੰਚ ਹਰਮੇਸ਼ ਸਿੰਘ ਕੋਟਉਮਰਾ, ਬਲਦੇਵ ਸਿੰਘ ਕੋਟਉਮਰਾ, ਸੱਤਾ ਸਿੰਘ ਕੋਟਮਾਨਾ, ਬੱਬੂ ਸਿੰਘ, ਚਿੜਾ ਸਿੰਘ, ਸੋਹਣ ਸਿੰਘ ਭੂੰਦੜੀ ਆਦਿ ਹਾਜ਼ਰ ਸਨ।

Scroll To Top