Now Reading
ਨਸ਼ੇ ਦੇ ਖਾਤਮੇ ਨੂੰ ਲੈ ਕੇ ਸਰਕਾਰ ਨਹੀਂ ਇਮਾਨਦਾਰ, 23 ਨੂੰ ਸਾਮਰਾਜ ਵਿਰੋਧੀ ਦਿਵਸ ਮਨਾਉਣ ਦਾ ਸੱਦਾ

ਨਸ਼ੇ ਦੇ ਖਾਤਮੇ ਨੂੰ ਲੈ ਕੇ ਸਰਕਾਰ ਨਹੀਂ ਇਮਾਨਦਾਰ, 23 ਨੂੰ ਸਾਮਰਾਜ ਵਿਰੋਧੀ ਦਿਵਸ ਮਨਾਉਣ ਦਾ ਸੱਦਾ


ਨਕੋਦਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਾਥੀ ਦਰਸ਼ਨ ਨਾਹਰ ਦੀ ਪ੍ਰਧਾਨਗੀ ਹੇਠ ਸਥਾਨਕ ਦਫ਼ਤਰ ਵਿਖੇ ਹੋਈ, ਇਸ ਉਪਰੰਤ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ ਨੇ ਦੱਸਿਆ ਕਿ ਪਾਰਟੀ ਵਲੋਂ 23 ਮਾਰਚ ਨੂੰ ਖਟਕੜ ਕਲਾਂ ਵਿਖੇ ਸਾਮਰਾਜ ਵਿਰੋਧੀ ਦਿਨ ਮਨਾਇਆ ਜਾਵੇਗਾ, ਜਿਸ ‘ਚ ਵੱਡੀ ਗਿਣਤੀ ‘ਚ ਆਮ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਡਾ. ਸਰਬਜੀਤ ਮੁਠੱਡਾ ਨੇ ਕਿਹਾ ਕਿ ਸਾਥੀ ਮਹਿੰਦਰ ਸਿੰਘ ਦੀ ਸ਼ਹਾਦਤ ਅਜਾਈਂ ਨਹੀ ਜਾਵੇਗੀ। ਉਨ੍ਹਾ ਕਿਹਾ ਕਿ ਜਿੰਨਾ ਚਿਹ ਨਸ਼ੇ ‘ਚ ਲੱਗੇ ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤ ਕਰਵਾਉਣ ਲਈ ਉਪਰਾਲੇ ਨਹੀਂ ਕੀਤੇ ਜਾਂਦੇ, ਉਨਾਂ ਚਿਰ ਨਸ਼ੇ ਨੂੰ ਖਤਮ ਨਹੀਂ ਕੀਤਾ ਜਾ ਸਕਦਾ। ਨਸ਼ਾ ਇੱਕ ਅੰਤਰਰਾਸ਼ਟਰੀ ਸਮੱਸਿਆ ਹੈ, ਜਿਸ ਨੂੰ ਹਾਕਮ ਧਿਰ ਅਮਨ ਕਾਨੂੰਨ ਦੀ ਸਮੱਸਿਆ ਵਾਂਗ ਹੱਲ ਕਰਨ ਦੀ ਅਸਫ਼ਲ ਕੋਸ਼ਿਸ਼ ਕਰ ਰਹੀਂ ਹੈ। ਉਨ੍ਹਾ ਕਿਹਾ ਕਿ ਜਿੰਨਾ ਚਿਰ ਨੌਜਵਾਨਾਂ ਦਾ ਪੁਨਰਵਾਸ ਦਾ ਕੋਈ ਵਸੀਲਾ ਨਹੀਂ ਅਪਣਾਇਆ ਜਾਂਦਾ, ਉਨਾ ਚਿਰ ਨਸ਼ੇ ਦੀ ਸਮੱਸਿਆ ਜਿਉਂ ਦੀ ਤਿਉਂ ਹੀ ਰਹੇਗੀ।
ਇਸ ਮੌਕੇ ਪਾਰਟੀ ਵਲੋਂ ਮੈਂਬਰਸ਼ਿੱਪ ਸਮੀਖਿਆ ਸਮੇਤ ਹੋਰ ਕਈ ਏਜੰਡੇ ਵਿਚਾਰੇ ਗਏ। 8 ਅਪਰੈਲ ਨੂੰ ਦਿਹਾਤੀ ਮਜ਼ਦੂਰ ਸਭਾ ਵਲੋਂ ਕੀਤੀ ਜਾ ਰਹੀਂ ਰੈਲੀ ਨੂੰ ਕਾਮਯਾਬ ਕਕਨ ਲਈ ਹਰ ਸੰਭਵ ਮਦਦ ਦਾ ਵੀ ਫ਼ੈਸਲਾ ਕੀਤਾ ਗਿਆ। ਇਸ ਰੈਲੀ ‘ਚ ਦਿਹਾਤੀ ਮਜ਼ਦੂਰ ਵੱਡੀ ਗਿਣਤੀ ‘ਚ ਸ਼ਾਮਲ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨਗੇ ਕਿਉਂਕਿ ਮੌਜੂਦਾ ਸਰਕਾਰ ਨੇ ਚਾਰ ਸਾਲ ਬੀਤ ਜਾਣ ਬਾਅਦ ਵੀ ਮਜ਼ਦੂਰਾਂ ਦੀ ਬਾਂਹ ਨਹੀਂ ਫੜੀ। ਇਸ ਮੌਕੇ ਮਨੋਹਰ ਗਿੱਲ, ਰਾਮ ਸਿੰਘ ਕੈਮਵਾਲਾ, ਦਲਵਿੰਦਰ ਹੁਸੈਨਾਬਾਦ, ਬਲਦੇਵ ਨੂਰਪੁਰੀ, ਨਿਰਮਲ ਮਲਸੀਆਂ, ਗੁਰਦੀਪ ਗੋਗੀ, ਕੁਲਦੀਪ ਫਿਲੌਰ, ਕੁਲਜੀਤ ਫਿਲੌਰ, ਹਰੀਮੁਨੀ ਸਿੰਘ, ਮੇਜਰ ਖੁਰਲਾਪੁਰ, ਸਤਪਾਲ ਸਹੋਤਾ, ਚਰਨਜੀਤ ਥੰਮੂਵਾਲ, ਬਲਦੇਵ ਮੱਟੂ, ਤਾਰਾ ਸਿੰਘ ਥੰਮੂਵਾਲ, ਸਰਬਜੀਤ ਸੰਗੋਵਾਲ ਆਦਿ ਵੀ ਹਾਜ਼ਰ ਸਨ।

Scroll To Top