
ਫਿਲੌਰ: ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਬੁੱਤ ਸਥਾਪਿਤ ਕਰਨ ਦੀ ਮੰਗ ਨੂੰ ਕੇ ਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ 30 ਮਾਰਚ ਨੂੰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਭਾ ਦੇ ਤਹਿਸੀਲ ਪ੍ਰਧਾਨ ਮੱਖਣ ਸੰਗਰਾਮੀ ਅਤੇ ਸਕੱਤਰ ਸੁਨੀਲ ਭੈਣੀ ਨੇ ਅੱਜ ਇਥੇ ਕੀਤਾ। ਆਗੂਆਂ ਨੇ ਕਿਹਾ ਕਿ ਇਸ ਮੰਗ ਨੂੰ ਮੰਨੇ ਜਾਣ ਤੋਂ ਬਾਅਦ ਵੀ ਸ਼ਹੀਦਾਂ ਦੇ ਬੁੱਤ ਲਗਾਉਣ ਵੱਲ ਨਗਰ ਕੌਂਸਿਲ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਇਲਾਕੇ ਦੇ ਨੌਜਵਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆਂ ਕਿ ਨਗਰ ਕੌਂਸਲ ਵਲੋਂ ਉਨ੍ਹਾਂ ਨੂੰ ਮਤਾ ਪਾਏ ਜਾਣ ਬਾਰੇ ਵੀ ਦੱਸਿਆ ਸੀ ਅਤੇ ਚੌਂਕ ਲਈ ਥਾਂ ਵੀ ਦਿਖਾਇਆ ਸੀ, ਇਸ ਦੇ ਬਾਵਜੂਦ ਬੁੱਤ ਨਹੀਂ ਲਗਾਏ ਗਏ।
ਉਕਤ ਆਗੂਆਂ ਨੇ ਕਿਹਾ ਕਿ ਹਾਕਮ ਧਿਰ ਅਤੇ ਪ੍ਰਸ਼ਾਸਨ ਵਲੋਂ ਇਨ੍ਹਾਂ ਸ਼ਹੀਦਾਂ ਨੂੰ ਲਗਾਤਾਰ ਅਣਗੌਲੇ ਕੀਤਾ ਜਾ ਰਿਹਾ ਹੈ, ਜਿਸ ਕਾਰਨ 30 ਮਾਰਚ ਨੂੰ ਸੰਘਰਸ਼ ਤੇਜ਼ ਕਰਦਿਆਂ ਅਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸੂਬੇ ਦੇ ਪ੍ਰਧਾਨ ਮਨਜਿੰਦਰ ਢੇਸੀ, ਸੂਬਾ ਜਨਰਲ ਸਕੱਤਰ ਧਰਮਿੰਦਰ ਮੁਕੇਰੀਆਂ, ਜ਼ਿਲ੍ਹਾ ਪ੍ਰਧਾਨ ਵਿਕਰਮ ਮੰਡਾਲਾ, ਜ਼ਿਲ੍ਹ ਸਕੱਤਰ ਐਡਵੋਕੇਟ ਅਜੈ ਫਿਲੌਰ ਸੰਬੋਧਨ ਕਰਨਗੇ।