Now Reading
23 ਮਾਰਚ ਦੇ ਸ਼ਹੀਦਾਂ ਦੀ ਯਾਦ ਵਿੱਚ ਕਿਲ੍ਹਾ ਰਾਏਪੁਰ ਵਿਖੇ ਮਨਾਇਆ ਸਾਮਰਾਜ ਵਿਰੋਧੀ ਦਿਵਸ

23 ਮਾਰਚ ਦੇ ਸ਼ਹੀਦਾਂ ਦੀ ਯਾਦ ਵਿੱਚ ਕਿਲ੍ਹਾ ਰਾਏਪੁਰ ਵਿਖੇ ਮਨਾਇਆ ਸਾਮਰਾਜ ਵਿਰੋਧੀ ਦਿਵਸ

ਡੇਹਲੋ: ਸੰਯੁਕਤ ਕਿਸਾਨ ਮੋਰਚੇ, ਟਰੇਡ ਯੂਨੀਅਨਾਂ ਦੇ ਸਾਂਝੇ ਫਰੰਟ ਅਤੇ ਜਨਤਕ ਜਥੇਬੰਦੀਆਂ ਦੇ ਸੱਦੇ ‘ਤੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਾਮਰਾਜ ਵਿਰੋਧੀ ਦਿਵਸ ਦੇ ਤੌਰ ‘ਤੇ ਮਨਾਉਣ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਇਤਿਹਾਸਕ ਪਿੰਡ ਕਿਲ੍ਹਾ ਰਾਏਪੁਰ ਵਿਖੇ ਵਿਸ਼ੇਸ਼ ਸਮਾਗਮ ਕਰਕੇ ਸ਼ਹੀਦਾਂ ਨੂੰ ਜਿੱਥੇ ਸਰਧਾਂਜਲੀਆਂ ਭੇਟ ਕੀਤੀਆਂ, ਉੱਥੇ ਦੇਸ਼ ਨੂੰ ਸਾਮਰਾਜੀ ਨੀਤੀਆਂ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਵੀ ਦਿੱਤਾ।
ਅੱਜ ਦੇ ਸਮਾਗਮ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਪੰਜਾਬ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ, ਪੀਐਸਈਬੀ ਇੰਪਲਾਈਜ ਫੈਡਰੇਸ਼ਨ (ਏਟਕ) ਦੇ ਆਗੂਆਂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਡਾ. ਜਸਵਿੰਦਰ ਸਿੰਘ ਜੜਤੌਲੀ, ਖੁਸ਼ਦੀਪ ਸਿੰਘ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਰਘਵੀਰ ਸਿੰਘ ਬੈਨੀਪਾਲ, ਐਡਵੋਕੇਟ ਅਜੇ ਫਿਲੌਰ, ਡਾ. ਜਸਵਿੰਦਰ ਸਿੰਘ ਕਾਲਖ, ਮੁਲਾਜ਼ਮ ਆਗੂ ਕਰਤਾਰ ਸਿੰਘ, ਜਗਤਾਰ ਸਿੰਘ ਚਕੋਹੀ, ਹਰਨੇਕ ਸਿੰਘ ਗੁੱਜਰਵਾਲ, ਕੁਲਦੀਪ ਸਿੰਘ ਗਰੇਵਾਲ ਨੇ ਆਖਿਆ ਕਿ ਪਿਛਲੇ ਸਮੇਂ ਤੋ ਭਾਜਪਾ ਦੀ ਕੇਂਦਰ ਸਰਕਾਰ ਸਾਮਰਾਜੀ ਦੇਸ਼ਾਂ ਦੇ ਦਬਾਅ ਅਧੀਨ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਦੇ ਰਾਹ ਪਈ ਹੈ। ਜਿਸ ਕਾਰਨ ਦੇਸ਼ ਵਿੱਚ ਮਹਿੰਗਾਈ, ਬੇਰੁਜਗਾਰੀ, ਵਧੀ ਹੈ। ਜਿਸ ਕਾਰਨ ਸਾਡੇ ਦੇਸ਼ ਦੀ ਕਾਰੰਸੀ ਦਾ ਮੁੱਲ ਘੱਟ ਰਿਹਾ ਹੈ। ਉਹਨਾ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਸਾਮਰਾਜੀ ਨੀਤੀ ਦੇ ਵਿਰੁੱਧ ਵੱਡੀ ਲੋਕ ਲਹਿਰ ਖੜੀ ਕਰਕੇ ਭਾਜਪਾ ਅਤੇ ਉਸ ਦੇ ਜੋਟੀਦਾਰਾ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਜਾਵੇ।
ਅੱਜ ਦੇ ਇਕੱਠ ਨੇ ਅਮਰੀਕਾ ਅਤੇ ਉਸ ਦੇ ਮਿੱਤਰ ਦੇਸ਼ਾਂ ਵੱਲੋਂ ਸੰਸਾਰ ਵਿੱਚ ਜੰਗ ਦਾ ਮਾਹੌਲ ਸਿਰਜਣ ਦੀ ਨਿੰਦਾ ਕਰਦਿਆਂ ਜੰਗਾਂ ਰੋਕਣ ਦੀ ਮੰਗ ਕੀਤੀ। ਆਗੂਆਂ ਨੇ ਆਖਿਆ ਕਿ ਸ਼ਹੀਦਾਂ ਦੇ ਵਿਚਾਰਾਂ ਨੂੰ ਲੋਕਾਂ ਵਿੱਚ ਪ੍ਰਚਾਰਨ ਲਈ ਵਿਸ਼ੇਸ਼ ਲਾਮਬੰਦੀ ਕੀਤੀ ਜਾਵੇਗੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਸੁਰਜੀਤ ਸਿੰਘ ਸੀਲੋ, ਦਫ਼ਤਰ ਸਕੱਤਰ ਨਛੱਤਰ ਸਿੰਘ, ਪ੍ਰਧਾਨ ਬਲਜਿੰਦਰ ਸਿੰਘ ਗਰੇਵਾਲ, ਮਲਕੀਤ ਸਿੰਘ ਗਰੇਵਾਲ, ਪੰਚ ਸਰਬਪ੍ਰੀਤ ਸਿੰਘ ਕਿਲ੍ਹਾ ਰਾਏਪੁਰ, ਮੋਹਣਜੀਤ ਸਿੰਘ ਗਰੇਵਾਲ, ਰਘਵੀਰ ਸਿੰਘ ਆਸੀ ਕਲਾਂ, ਵਰਿੰਦਰ ਸਿੰਘ ਜੜਤੌਲੀ, ਸਵਰਨਜੀਤ ਸਿੰਘ ਜੜਤੌਲੀ, ਹਰਿੰਦਰ ਸਿੰਘ ਭੁੱਲਰ, ਬਲਵਿੰਦਰ ਸਿੰਘ ਜੱਗਾ, ਰਣਜੀਤ ਸਿੰਘ ਸਾਇਆ, ਸੁਖਦੇਵ ਸਿੰਘ, ਜੁਗਿੰਦਰ ਸਿੰਘ, ਗੁਰਮੀਤ ਸਿੰਘ, ਦੀਪਕ ਖੋਖਰ, ਮਨਜੀਤ ਸਿੰਘ, ਹਰਜਿੰਦਰ ਸਿੰਘ ਸਰੀਂਹ, ਡਾ. ਅਜੀਤ ਰਾਮ ਸ਼ਰਮਾ ਝਾਡੇ, ਡਾ. ਜਸਮੇਲ ਸਿੰਘ ਲੱਲਤੋ, ਅਮਰਿੰਦਰ ਸਿੰਘ, ਡਾ. ਨਵਜੋਤ ਸਿੰਘ, ਡਾ. ਹਰਦਿਆਲ ਸਿੰਘ, ਡਾ. ਉਦੇਂ ਬਹਾਦਰ, ਡਾ. ਸਜੀਤ ਕੁਮਾਰ, ਡਾ. ਸੰਜੀਵ ਰਾਜਪੂਤ, ਡਾ. ਸਤੀਸ਼ ਕੁਮਾਰ, ਡਾ. ਇੰਦਰਵੀਰ ਸਿੰਘ ਧੂਲਕੋਟ, ਡਾ. ਮੁਕੇਸ਼ ਕੁਮਾਰ, ਡਾ. ਰਾਜਵੰਤ ਸਿੰਘ, ਚਮਕੌਰ ਸਿੰਘ ਛਪਾਰ, ਹਰਭਜਨ ਸਿੰਘ ਧਾਲੀਆਂ, ਹਾਕਮ ਸਿੰਘ ਜੜਤੌਲੀ, ਬਲਵੀਰ ਸਿੰਘ ਭੁੱਟਾ, ਪਰਮਿੰਦਰ ਸਿੰਘ ਕਿਲ੍ਹਾ ਰਾਏਪੁਰ ਆਦਿ ਹਾਜ਼ਰ ਸਨ।

Scroll To Top