Now Reading
ਸ਼ਹੀਦ ਅਸ਼ਵਨੀ ਕੁਮਾਰ ਬੋਪਾਰਾਏ ਨੂੰ ਕੀਤਾ ਯਾਦ

ਸ਼ਹੀਦ ਅਸ਼ਵਨੀ ਕੁਮਾਰ ਬੋਪਾਰਾਏ ਨੂੰ ਕੀਤਾ ਯਾਦ


ਗੁਰਾਇਆ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਸ਼ਹੀਦ ਅਸ਼ਵਨੀ ਕੁਮਾਰ ਬੋਪਾਰਾਏ ਦੀ 38ਵੀਂ ਬਰਸੀ ਮੌਕੇ ਯਾਦ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ, ਸੂਬਾ ਸਕੱਤਰੇਤ ਮੈਂਬਰ ਡਾ. ਸਰਬਜੀਤ ਮੁਠੱਡਾ, ਸੂਬਾ ਕਮੇਟੀ ਮੈਂਬਰ ਪਰਮਜੀਤ ਰੰਧਾਵਾ ਤੇ ਸੰਤੋਖ ਸਿੰਘ ਬਿਲਗਾ, ਜ਼ਿਲ੍ਹਾ ਕਮੇਟੀ ਮੈਂਬਰ ਕੁਲਦੀਪ ਕੌੜਾ, ਮੇਜਰ ਫਿਲੌਰ, ਤਹਿਸੀਲ ਕਮੇਟੀ ਮੈਂਬਰ ਪਰਮਜੀਤ ਬੋਪਾਰਾਏ, ਬਨਾਰਸੀ ਘੁੜਕਾ, ਬਲਵਿੰਦਰ ਸੰਰਗੁੰਦੀ, ਰਾਮ ਨਾਥ ਦੁਸਾਂਝ, ਧਰਮਪਾਲ ਦੁਸਾਂਝ, ਮਨਜੀਤ ਸੂਰਜਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਢੇਸੀ, ਤਹਿਸੀਲ ਪ੍ਰਧਾਨ ਮੱਖਣ ਸੰਗਰਾਮੀ ਆਦਿ ਸਮੇਤ ਹੋਰ ਆਗੂਆਂ ਨੇ ਲਾਲ ਗੇਟ ਉਪਰ ਝੰਡਾ ਲਹਿਰਾਉਣ ਉਪਰੰਤ ਸ਼ਹੀਦਾਂ ਦੇ ਕਦਮ ਚਿੰਨ੍ਹਾਂ ਤੇ ਚੱਲਣ ਦਾ ਪ੍ਰਣ ਕੀਤਾ।

Scroll To Top