Now Reading
ਮਜ਼ਦੂਰ ਦਿਵਸ ਮਨਾਉਣ ਸਬੰਧੀ ਟਰੇਡ ਯੂਨੀਅਨਾਂ ਦੀ ਸਾਂਝੀ ਮੀਟਿੰਗ ਹੋਈ

ਮਜ਼ਦੂਰ ਦਿਵਸ ਮਨਾਉਣ ਸਬੰਧੀ ਟਰੇਡ ਯੂਨੀਅਨਾਂ ਦੀ ਸਾਂਝੀ ਮੀਟਿੰਗ ਹੋਈ

ਬਟਾਲਾ: ਅੰਤਰਰਾਸ਼ਟਰੀ ਮਜ਼ਦੂਰ ਦਿਹਾੜਾ ਮਨਾਉਣ ਸਬੰਧੀ ਸੀਪੀਆਈ (ਐਮਐਲ) ਲਿਬਰੇਸ਼ਨ ਦੇ ਫੈਜ਼ਪੁਰਾ ਵਿਚਲੇ ਦਫ਼ਤਰ ਵਿਖੇ ਏਟਕ, ਸੀ.ਆਈ.ਟੀ.ਯੂ, ਸੀ.ਟੀ.ਯੂ ਪੰਜਾਬ, ਏਕਟੂ ਦੇ ਆਗੂਆਂ ਜਰਨੈਲ ਸਿੰਘ, ਰਣਬੀਰ ਸਿੰਘ ਵਿਰਕ, ਸ਼ਮਸ਼ੇਰ ਸਿੰਘ ਨਵਾਂ ਪਿੰਡ, ਗੁਰਮੀਤ ਸਿੰਘ ਬਖਤਪੁਰ ਦੀ ਸਾਂਝੀ ਮੀਟਿੰਗ ਹੋਈ। ਮੀਟਿੰਗ ਵਲੋਂ ਇਹ ਦਿਹਾੜਾ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਪਾਰਕ ਬਟਾਲਾ ਵਿਖੇ ਸਾਂਝੇ ਤੌਰ ‘ਤੇ ਮਨਾਏ ਜਾਣ ਦਾ ਨਿਰਣਾ ਲਿਆ ਗਿਆ।ਉਕਤ ਆਗੂਆਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਦਾ ਮਈ ਦਿਵਸ ਸਾਮਰਾਜੀ ਜੰਗਾਂ ਦੇ ਖਾਤਮੇ ਅਤੇ ਕਿਰਤ ਅਧਿਕਾਰਾਂ ਦੀ ਬਹਾਲੀ ਲਈ ਜੂਝਣ ਦੇ ਸੰਕਲਪ ਦਿਵਸ ਵਜੋਂ ਮਨਾਇਆ ਜਾਵੇਗਾ। ਸ਼ਿਕਾਗੋ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਨ ਤੋਂ ਇਲਾਵਾ ਦੇਸ਼-ਦੁਨੀਆਂ ਦੀ ਮੌਜੂਦਾ ਰਾਜਸੀ ਅਵਸਥਾ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਨੌਜਵਾਨਾਂ ਤੇ ਔਰਤਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ, ਕਿਰਤ ਕਾਨੂੰਨਾਂ ਤੇ ਮਨਰੇਗਾ ਦੀ ਬਹਾਲੀ, ਕੰਮ ਦਿਹਾੜੀ 8 ਤੋਂ ਵਧਾ ਕੇ 12 ਘੰਟੇ ਕਰਨ ਦਾ ਨੋਟੀਫਿਕੇਸ਼ਨ ਰੱਦ ਕਰਾਉਣ, ਘੱਟੋ-ਘੱਟ ਉਜ਼ਰਤਾਂ ਲਾਗੂ ਕਰਾਉਣ, ਠੇਕੇਦਾਰੀ ਪ੍ਰਣਾਲੀ ਰੱਦ ਕਰਾਉਣ ਲਈ, ਵੱਧ ਰਹੀ ਮੰਹਿਗਾਈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਨਸ਼ਿਆਂ, ਗੁੰਡਾਗਰਦੀ ਅਤੇ ਖ਼ਰਾਬ ਹੋ ਰਹੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਤੇ ਫਿਰਕੂ ਫਾਸ਼ੀ ਨੀਤੀਆਂ ਦਾ ਡੱਟਵਾਂ ਵਿਰੋਧ ਕੀਤਾ ਜਾਵੇਗਾ।

Scroll To Top