
ਪੱਟੀ: ਆਰ ਐੱਮ ਪੀ ਆਈ ਦੀ ਤਹਿਸੀਲ ਕਮੇਟੀ ਪੱਟੀ ਦੀ ਮੀਟਿੰਗ ਧਰਮ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਪਾਰਟੀ ਦੇ ਕਾਰਕੁਨਾਂ ਨੇ ਹਿਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਤੇ ਸਕੱਤਰ ਮੁਖਤਿਆਰ ਸਿੰਘ ਮੱਲਾ ਨੇ ਕਿਹਾ ਕਿ ਦਹਿਸ਼ਤਗਰਦਾਂ ਹੱਥੋਂ ਸ਼ਹੀਦ ਹੋਏ ਕਾਮਰੇਡ ਦੀਪਕ ਧਵਨ ਦੀ ਸਾਲਾਨਾ ਬਰਸੀ 19 ਮਈ ਨੂੰ ਤਰਨਤਾਰਨ ਵਿਖੇ ਮਨਾਈ ਜਾ ਰਹੀ ਹੈ। ਉਨ੍ਹਾਂ ਪਾਰਟੀ ਦੇ ਮੈਂਬਰਾਂ ਅਤੇ ਹਮਦਰਦਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੋ ਰਹੇ ਸ਼ਹੀਦੀ ਸਮਾਗਮ ਨੂੰ ਤਨ ਮਨ ਧਨ ਨਾਲ ਸਫ਼ਲ ਬਣਾਇਆ ਜਾ ਸਕੇ। ਆਗੂਆਂ ਨੇ ਕਿਹਾ ਕਿ ਸ਼ਹੀਦੀ ਸਮਾਗਮ ਨੂੰ ਪਾਰਟੀ ਦੇ ਕੁੱਲ ਹਿੰਦ ਜਰਨਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਆਗੂ ਸ਼ਹੀਦ ਹੋਏ ਸਾਥੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਦਿਆਲਪੁਰਾ, ਜਗੀਰ ਸਿੰਘ ਗੰਡੀਵਿੰਡ, ਦਿਆਲ ਸਿੰਘ ਲਹੋਕਾ, ਸਤਪਾਲ ਸ਼ਰਮਾ ਪੱਟੀ, ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ, ਜਸਵੰਤ ਸਿੰਘ ਭਿੱਖੀਵਿੰਡ, ਸੰਤੋਖ ਸਿੰਘ ਮੱਖੀ ਕਲਾਂ ਲਾਜ਼ਰ ਲਾਖਣਾ ਆਦਿ ਹਾਜ਼ਰ ਸਨ।