Now Reading
ਪਿੰਡ ਕਿਲ੍ਹਾ ਰਾਏਪੁਰ ਦੀ 32 ਸਾਲ ਬਾਅਦ ਚਾਲੂ ਹੋਈ ਖੇਤੀਬਾੜੀ ਸੁਸਾਇਟੀ

ਪਿੰਡ ਕਿਲ੍ਹਾ ਰਾਏਪੁਰ ਦੀ 32 ਸਾਲ ਬਾਅਦ ਚਾਲੂ ਹੋਈ ਖੇਤੀਬਾੜੀ ਸੁਸਾਇਟੀ

ਡੇਹਲੋ: ਪਿੰਡਾਂ ਕਿਲ੍ਹਾ ਰਾਏਪੁਰ ਦੀ 32 ਸਾਲਾਂ ਤੋਂ ਬੰਦ ਪਈ ਦੀ ਰਾਏਪੁਰ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਦੇ ਮੁੜ ਚਾਲੂ ਹੋਣ ਨਾਲ ਨਗਰ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਇਸ ਮੌਕੇ ਸੁਸਾਇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਹਰਭਜਨ ਸਿੰਘ ਗਰੇਵਾਲ, ਮੀਤ ਪ੍ਰਧਾਨ ਗੁਰਦੀਪ ਸਿੰਘ, ਰਣਵੀਰ ਸਿੰਘ, ਖੁਸ਼ਵੰਤ ਸਿੰਘ, ਸੁਰਿੰਦਰ ਸਿੰਘ, ਨਵਜੋਤ ਸਿੰਘ ਭਗਤ, ਭਗਵੰਤ ਸਿੰਘ, ਸਮੇਤ ਬਲਜਿੰਦਰ ਸਿੰਘ, ਮੋਹਣਜੀਤ ਸਿੰਘ ਦਾ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ ਤੇ ਦਫ਼ਤਰ ਸਕੱਤਰ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਜਗਤਾਰ ਸਿੰਘ ਚਕੋਹੀ ਨੇ ਨਵੀ ਚੁਣੀ ਟੀਮ ਨੂੰ ਵਧਾਈ ਦਿੰਦਿਆਂ ਆਖਿਆ ਕਿ ਇਸ ਸੁਸਾਇਟੀ ਦੇ ਚਾਲੂ ਹੋਣ ਨਾਲ ਕਿਸਾਨਾਂ ਨੂੰ ਖਾਦਾਂ, ਦਵਾਈਆਂ, ਖੇਤੀ ਮਸ਼ੀਨਰੀ ਆਦਿ ਮਿਲਣ ਨਾਲ ਵੱਡੀ ਰਾਹਤ ਮਿਲੇਗੀ। ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਬਾਕੀ ਪਿੰਡਾਂ ਦੀਆਂ ਕੋਆਪ੍ਰੇਟਿਵ ਪ੍ਰਬੰਧ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ, ਜਿਸ ਨਾਲ ਖਾਦਾਂ, ਦਵਾਈਆਂ, ਬੀਜਾਂ ਦੀ ਕਾਲਾ ਬਜ਼ਾਰੀ ਨੂੰ ਠੱਲ ਪਵੇਗੀ। ਉਹਨਾਂ ਕਿਹਾ ਕਿ ਉਹ ਇਸ ਸੁਸਾਇਟੀ ਨੂੰ ਬਹੁ ਮੰਤਵੀ ਬਣਵਾਉਣ ਲਈ ਕੋਸ਼ਿਸ਼ ਕਰਨਗੇ।

ਇਸ ਮੌਕੇ ਸੰਬੋਧਨ ਕਰਦਿਆਂ ਯੂਥ ਕਲੱਬ ਦੇ ਆਗੂ ਦਿਲਜੋਤ ਸਿੰਘ ਗਰੇਵਾਲ ਨੇ ਸੁਸਾਇਟੀ ਨੂੰ ਚਾਲੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਨਗਰ ਪੰਚਾਇਤ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਸ ਨਾਲ ਨਗਰ ਨਿਵਾਸੀਆਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਹੋ ਗਈ ਹੈ। ਉਹਨਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪਿੰਡ ਦੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਦੀ ਕੋਸ਼ਿਸ਼ ਕਰਨਗੇ।

See Also

ਅੰਤ ਵਿੱਚ ਸੀਨੀਅਰ ਆਗੂ ਕੁਲਦੀਪ ਸਿੰਘ ਗਰੇਵਾਲ ਨੇ ਸਾਰਿਆਂ ਧੰਨਵਾਦ ਕੀਤਾ ਅਤੇ ਸੁਸਾਇਟੀ ਚਾਲੂ ਹੋਣ ਦੀ ਖੁਸ਼ੀ ਵਿੱਚ ਲੱਡੂ ਵੀ ਵੰਡੇ ਗਏ। ਇਸ ਮੌਕੇ ਹੋਰਨਾ ਤੋਂ ਇਲਾਵਾ ਸੁਰਜੀਤ ਸਿੰਘ ਸੀਲੋ, ਬਲਵੀਰ ਸਿੰਘ ਭੁੱਟਾ, ਮਲਕੀਤ ਸਿੰਘ ਗਰੇਵਾਲ, ਪੰਚ ਅਮਰੀਕ ਸਿੰਘ ਘੁੰਗਰਾਣਾ, ਤਰਲੋਚਨ ਸਿੰਘ ਘੁੰਗਰਾਣਾ, ਸਵਰਨਜੀਤ ਸਿੰਘ ਜੜਤੌਲੀ, ਕਰਮ ਸਿੰਘ ਗਰੇਵਾਲ, ਰਘਵੀਰ ਸਿੰਘ ਆਸੀ ਕਲਾਂ, ਪੰਚ ਸਰਬਪ੍ਰੀਤ ਸਿੰਘ, ਪੰਚ ਗੁਰਵਿੰਦਰ ਸਿੰਘ, ਪੰਚ ਅੰਮ੍ਰਿਤਪਾਲ ਸਿੰਘ, ਪੰਚ ਜਗਦੀਪ ਸਿੰਘ, ਪੰਚ ਮੰਗਤ ਰਾਮ, ਪੰਚ ਬੱਬੂ, ਪੰਚ ਅਮਰਜੀਤ ਕੌਰ, (ਸਾਰੇ ਕਿਲ੍ਹਾ ਰਾਏਪੁਰ) ਯੂਥ ਕਲੱਬ ਦੇ ਹਰਜੀਤ ਸਿੰਘ, ਰਣਧੀਰ ਸਿੰਘ, ਦਰਸ਼ਣ ਸਿੰਘ, ਹਰਜੀਤ ਸਿੰਘ, ਰਣਜੀਤ ਸਿੰਘ ਸਾਇਆ, ਬਲਜੀਤ ਸਿੰਘ, ਹਰਭਜਨ ਸਿੰਘ ਧਾਲੀਆ, ਚਰਨਜੀਤ ਸਿੰਘ ਆਦਿ ਹਾਜ਼ਰ ਸਨ।

Scroll To Top