
ਗੁਰਾਇਆ: ਅੱਜ ਜਿਥੇ ਦੇਸ਼ ਭਰ ‘ਚ ਮਜ਼ਦੂਰਾਂ ਦਾ ਦਿਨ ਭਾਵ ਇੱਕ ਮਈ ਦਾ ਦਿਹਾੜਾ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਮਨਾਇਆ ਜਾ ਰਿਹਾ ਹੈ, ਉਥੇ ਗੁਰਾਇਆ ਵਿੱਚ ਵੀ ਬਿਜਲੀ ਬੋਰਡ ਦੇ ਦਫ਼ਤਰ ਵਿਖੇ ਕਿਸਾਨਾਂ, ਮਜ਼ਦੂਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਾਂਝੇ ਤੌਰ ‘ਤੇ ਇਹ ਦਿਨ ਮਨਾਇਆ ਗਿਆ।
ਇਸ ਮੌਕੇ ਬੁਲਾਰਿਆਂ ਨੇ ਮਈ ਦਿਵਸ ਦੇ ਇਤਿਹਾਸ ਬਾਰੇ ਚਾਨਣਾ ਪਾਉਂਦੇ ਹੋਏ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ। ਆਗੂਆਂ ਨੇ ਕਿਹਾ ਕਿ ਸ਼ਿਕਾਗੋ ਦੇ ਸ਼ਹੀਦਾਂ ਵਲੋਂ ਕੀਤੀਆਂ ਪ੍ਰਾਪਤੀਆਂ ਨੂੰ ਖੋਹਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਕੇੰਦਰ ਅਤੇ ਪੰਜਾਬ ਸਰਕਾਰ ਮਜ਼ਦੂਰ ਦਿਵਸ ਦੀਆਂ ਵਧਾਈਆਂ ਦੇ ਰਹੀ ਹੈ ਅਤੇ ਦੂਜੇ ਪਾਸੇ ਕਿਰਤ ਕਾਨੂੰਨ ਖਤਮ ਕਰਕੇ ਚਾਰ ਕੋਡ ਲਾਗੂ ਕੀਤੇ ਜਾ ਰਹੇ ਹਨ। ਸ਼ਿਕਾਗੋ ਦੇ ਸ਼ਹੀਦਾਂ ਵਲੋਂ ਮਨਾਈ ਹੋਈ ਅੱਠ ਘੰਟੇ ਦੀ ਦਿਹਾੜੀ ਖਤਮ ਕਰਕੇ 12 ਘੰਟੇ ਦਿਹਾੜੀ ਕੀਤੀ ਗਈ ਹੈ। ਜੇਕਰ ਕੋਈ ਵਿਰੋਧ ਕਰਦਾ ਹੈ ਤਾਂ ਪੁਲੀਸ ਵਲੋਂ ਕੁੱਟਿਆ ਜਾਂਦਾ ਹੈ।
ਅੱਜ ਦੇ ਸਮਾਗਮ ਨੂੰ ਟਰੇਡ ਯੂਨੀਅਨ ਆਗੂ ਸ਼ਿਵ ਕੁਮਾਰ ਤਿਵਾੜੀ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪਰਮਜੀਤ ਰੰਧਾਵਾ, ਜਮਹੂਰੀ ਕਿਸਾਨ ਸਭਾ ਦੇ ਆਗੂ ਜਸਵਿੰਦਰ ਸਿੰਘ ਢੇਸੀ ਅਤੇ ਸੰਤੋਖ ਸਿੰਘ ਬਿਲਗਾ ਤੋਂ ਇਲਾਵਾ ਬਨਾਰਸੀ ਦਾਸ, ਮਹਿੰਦਰ ਸਿੰਘ, ਕੁਲਦੀਪ ਫਿਲੌਰ, ਕੁਲਜੀਤ ਫਿਲੌਰ, ਕੁਲਵਿੰਦਰ ਸਿੰਘ, ਸਿਮਰਨਜੀਤ ਪਾਸਲਾ, ਅਵਤਾਰ ਸਿੰਘ, ਕੁਲਦੀਪ ਵਾਲੀਆ, ਸੁਖਵਿੰਦਰ ਰਾਮ, ਮਨਜਿੰਦਰ ਢੇਸੀ, ਮੱਖਣ ਸੰਗਰਾਮੀ, ਸੁਰਿੰਦਰ ਕੁਮਾਰ ਪਵਾਰੀ, ਸੰਜੀਵ ਕੁਮਾਰ, ਪਿਆਰਾ ਰਾਮ ਨੇ ਸੰਬੋਧਨ ਕੀਤਾ।
