Now Reading
ਫਤਿਆਬਾਦ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਪੁਤਲਾ ਫੂਕ ਕੇ ਕੀਤਾ ਰੋਸ ਮੁਜ਼ਹਾਰਾ

ਫਤਿਆਬਾਦ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਪੁਤਲਾ ਫੂਕ ਕੇ ਕੀਤਾ ਰੋਸ ਮੁਜ਼ਹਾਰਾ

ਫਤਿਆਬਾਦ: ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਨੀਟ ਦੇ ਪੇਪਰ ਲੀਕ ਅਤੇ ਪਟਿਆਲਾ ਵਿਖੇ ਕੱਚੇ ਮੁਲਾਜ਼ਮਾਂ ’ਤੇ ਕੀਤੇ ਲਾਠੀਚਾਰਜ ਦੇ ਵਿਰੁੱਧ ਕੇਂਦਰ ਦੀ ਬੀਜੇਪੀ ਸਰਕਾਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ। ਇਸ ਦੀ ਅਗਵਾਈ ਸਭਾ ਦੇ ਤਹਿਸੀਲ ਪ੍ਰਧਾਨ ਬੋਬੀ ਗੋਇੰਦਵਾਲ ਅਤੇ ਖੁਸ਼ਦੀਪ ਸਿੰਘ ਤੁੜ ਨੇ ਕੀਤੀ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਸੁਲੱਖਣ ਸਿੰਘ ਤੁੜ, ਜ਼ਿਲ੍ਹਾ ਪ੍ਰਧਾਨ ਕੈਪਟਨ ਸਿੰਘ ਕਾਹਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਨੀਟ ਦਾ ਪੇਪਰ ਲੀਕ ਕਰਕੇ ਦੇਸ਼ ਦੀ ਜਵਾਨੀ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਜਿਸ ਕਾਰਨ ਕਈ ਵਿਦਿਆਰਥੀਆਂ ਨੇ ਆਤਮ ਹੱਤਿਆ ਵੀ ਕੀਤੀ ਹੈ। ਇਸ ਨਾਲ ਭਾਜਪਾ ਸਰਕਾਰ ਦੀ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਸਾਹਮਣੇ ਆ ਜਾਂਦੀ ਹੈ। ਕੁਝ ਕੁ ਗਿਣਤੀ ਦੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ੇ ਪਹੁੰਚਾਉਣ ਦੀ ਨੀਤੀ ਕਾਰਨ ਅੱਜ ਦੇਸ਼ ਦੀ ਸਿੱਖਿਆ ਪ੍ਰਣਾਲੀ ਦਾ ਘਾਣ ਕੀਤਾ ਜਾ ਰਿਹਾ ਹੈ, ਜਿਸ ਨਾਲ ਦੇਸ਼ ਦੇ ਕਰੋੜਾਂ ਨੌਜਵਾਨ, ਵਿਦਿਆਰਥੀਆਂ ਦੀਆਂ ਆਸਾਂ ਨਾਲ ਜੁੜੀ ਇਸ ਪ੍ਰੀਖਿਆ ਵਿੱਚ ਗੰਭੀਰ ਗੜਬੜੀਆਂ ਲਈ ਯੂਨੀਅਨ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੀ ਨਾਕਾਮੀ ਸਪੱਸ਼ਟ ਨਜ਼ਰ ਆ ਰਹੀ ਹੈ। ਕਾਹਲਵਾਂ ਨੇ ਅੱਗੇ ਕਿਹਾ ਕਿ ਇਹ ਵੀ ਗੰਭੀਰ ਸਵਾਲ ਹੈ ਕਿ ਪਿਛਲੇ ਵਿਵਾਦਾਂ ਨਾਲ ਜੁੜੀਆ ਕੰਪਨੀਆਂ ਨੂੰ ਪ੍ਰੀਖਿਆ ਪ੍ਰਬੰਧ ਦੇ ਠੇਕੇ ਦਿੱਤੇ ਗਏ ਹਨ।
ਸਭਾ ਦੇ ਆਗੂਆਂ ਨੇ ਚਿਤਾਵਨੀ ਦਿੰਦਿਆ ਕਿਹਾ ਕਿ ਯੂਨੀਅਨ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੁਰੰਤ ਅਸਤੀਫਾ ਦੇਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ ਪਟਿਆਲਾ ਵਿਚ ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮਾਂ ਉਪਰ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਅਦਾਰਿਆਂ ਦੇ ਕੱਚੇ ਕਰਮਚਾਰੀਆਂ ਨੂੰ ਪੱਕੇ ਕੀਤਾ ਜਾਵੇ ਅਤੇ ਖਾਲੀ ਪਈਆਂ ਸਰਕਾਰੀ ਆਸਾਮੀਆਂ ਨੂੰ ਤੁਰੰਤ ਭਰਿਆ ਜਾਵੇ ਅਤੇ ਪੁਲਿਸ ਸਿਆਸੀ ਗਠਜੋੜ ਨੂੰ ਨੱਥ ਪਾਈ ਜਾਵੇ ਅਤੇ ਕਾਮਿਆਂ ਉਪਰ ਕੀਤੇ ਪਰਚੇ ਬਿਨਾਂ ਸ਼ਰਤ ਰੱਦ ਕੀਤੇ ਜਾਣ ਅਤੇ ਇਸ ਸਬੰਧੀ ਦੋਸ਼ੀ ਪੁਲਿਸ ਮੁਲਾਜ਼ਮਾਂ ਉਪਰ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਸੋਨੂੰ ਫਤਿਹਾਬਾਦ ਪ੍ਰੈਸ ਸਕੱਤਰ, ਸੁਖਵੰਤ ਸਿੰਘ ਛਾਪੜੀ ਸਾਹਿਬ ਬਲਵਿੰਦਰ ਸਿੰਘ ਗੋਇੰਦਵਾਲ, ਇੰਦਰਜੀਤ ਸਿੰਘ ਸਾਜਨ ਪ੍ਰੀਤ ਸਿੰਘ ਕੋਟ ਮੁਹੰਮਦ ਖਾਂ, ਸਾਹਿਬ ਸਿੰਘ ਚੱਕ ਮਹਿਰ, ਬਗੀਚਾ ਸਿੰਘ ਸਾਹਿਬ ਸਿੰਘ ਚੰਡੀਗੜ੍ਹ, ਅਰਵਿੰਦਰ ਸਿੰਘ ਲੁਹਾਰ, ਰਿੰਕੂ,ਜਸ਼ਨਦੀਪ ਸਿੰਘ, ਨਾਨਕ ਸਿੰਘ, ਲਵਪ੍ਰੀਤ ਸਿੰਘ,ਅਨਮੋਲ ਸਿੰਘ ਲੁਹਾਰ, ਪੱਪੂ ਛਾਪੜੀ ਸਾਹਿਬ, ਦਰਸ਼ਨ ਸਿੰਘ ਛਾਪੜੀ ਸਾਹਿਬ, ਲਾਡੀ ਫਤਿਹਾਬਾਦ, ਗੋਲੂ ਫਤਿਹਾਬਾਦ, ਵਰਿਆਮ ਸਿੰਘ ਤੁੜ, ਗੁਰਪ੍ਰੀਤ ਸਿੰਘ ਤੁੜ, ਪ੍ਰਭਦੀਪ ਸਿੰਘ ਆਦਿ ਵੀ ਹਾਜ਼ਰ ਸਨ।

Scroll To Top