
ਅਜਨਾਲਾ: ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਅਗਵਾਈ ਹੇਠ ਸੂਬਾ ਆਗੂ ਜੱਗਾ ਅਜਨਾਲਾ ਦੀ ਅਗਵਾਈ ਵਿੱਚ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਦੋਸ਼ ਲਗਾਇਆ ਕਿ ਦੇਸ਼ ਦੀ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਲਗਾਤਾਰ ਸੰਕਟ ਵਿੱਚ ਫਸਦੀ ਜਾ ਰਹੀ ਹੈ ਅਤੇ ਪੇਪਰ ਲੀਕ ਵਰਗੀਆਂ ਘਟਨਾਵਾਂ ਕਾਰਨ ਵਿਦਿਆਰਥੀਆਂ ਦਾ ਭਰੋਸਾ ਟੁੱਟ ਰਿਹਾ ਹੈ।
ਇਸ ਮੌਕੇ ਬੋਲਦਿਆਂ ਜੱਗਾ ਅਜਨਾਲਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਸਿੱਖਿਆ ਪ੍ਰਣਾਲੀ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਨਾਕਾਮ ਰਹਿੰਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਹੱਕਾਂ ਲਈ ਸੜਕਾਂ ਤੋਂ ਲੈ ਕੇ ਵੱਡੇ ਜਨ ਅੰਦੋਲਨ ਤੱਕ ਹਰ ਤਰ੍ਹਾਂ ਦੇ ਸੰਘਰਸ਼ ਕੀਤੇ ਜਾਣਗੇ।