Now Reading
ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਡੀਐੱਮਸੀ ਲੁਧਿਆਣਾ ਦਾਖਲ ਕਰਵਾਇਆ

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਡੀਐੱਮਸੀ ਲੁਧਿਆਣਾ ਦਾਖਲ ਕਰਵਾਇਆ


ਲੁਧਿਆਣਾ : ​ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਆਲ ਇੰਡੀਆ ਕਿਸਾਨ ਮਹਾਸਭਾ ਦੇ ਕੌਮੀ ਪ੍ਰਧਾਨ, ‘ਖੁੰਡੇ ਵਾਲੇ ਬਾਬੇ’ ਵਜੋਂ ਮਸ਼ਹੂਰ ਰੁਲਦੂ ਸਿੰਘ ਮਾਨਸਾ ਦੀ ਸਿਹਤ‌ ਵਿਗੜਨ ਕਾਰਨ ਉਨ੍ਹਾਂ ਨੂੰ ਮਾਨਸਾ ਤੋਂ ਇਥੋਂ ਦੇ ਡੀਐੱਮਸੀ ਹਸਪਤਾਲ ਦਾਖਲ ਕਰਾਉਣਾ ਪਿਆ।
​ਉਨ੍ਹਾ ਨੂੰ ਨਮੂਨੀਆ ਵਿਗੜਨ ਅਤੇ ਛਾਤੀ ਦੀ ਇਨਫੈਕਸ਼ਨ ਕਾਰਨ ਗੰਭੀਰ ਹਾਲਤ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਪ੍ਰਸ਼ਾਸਨ ਅਨੁਸਾਰ, ਉਨ੍ਹਾਂ ਨੂੰ ਅਜੇ ਲਗਭਗ ਇੱਕ ਹਫ਼ਤਾ ਹੋਰ ਹਸਪਤਾਲ ਵਿੱਚ ਇਲਾਜ ਅਧੀਨ ਰਹਿਣਾ ਪਵੇਗਾ ਅਤੇ ਡਾਕਟਰਾਂ ਦੀ ਸਲਾਹ ਅਨੁਸਾਰ ਉਨ੍ਹਾਂ ਨੂੰ ਜਨਤਕ ਜੀਵਨ ਤੋਂ ਤਕਰੀਬਨ 10 ਦਿਨਾਂ ਲਈ ਦੂਰੀ ਬਣਾ ਕੇ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਉਹ ਹਸਪਤਾਲ ਵਿੱਚ ਪੂਰੀ ਚੜ੍ਹਦੀ ਕਲਾ ਵਿੱਚ ਹਨ ਅਤੇ ਜਲਦੀ ਹੀ ਆਪਣੇ ਲੋਕਾਂ ਵਿੱਚ ਮੁੜ ਸਰਗਰਮ ਹੋ ਜਾਣਗੇ।
​ਅੱਜ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਵੀਰ ਸਿੰਘ ਰਾਜੇਵਾਲ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ‘ਤੇ ਪਹੁੰਚੇ।

Scroll To Top