Now Reading
ਜਮਹੂਰੀ ਕਿਸਾਨ ਸਭਾ ਦੇ ਵਫ਼ਦ ਵਲੋਂ ਪਾਵਰਕੌਮ ਦੇ ਚੀਫ਼ ਇੰਜੀਨੀਅਰ ਨਾਲ ਕੀਤੀ ਮੁਲਾਕਾਤ

ਜਮਹੂਰੀ ਕਿਸਾਨ ਸਭਾ ਦੇ ਵਫ਼ਦ ਵਲੋਂ ਪਾਵਰਕੌਮ ਦੇ ਚੀਫ਼ ਇੰਜੀਨੀਅਰ ਨਾਲ ਕੀਤੀ ਮੁਲਾਕਾਤ

ਲੁਧਿਆਣਾ: ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਵਫ਼ਦ ਵਲੋਂ ਪਾਵਰਕੌਮ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨਾਲ ਉਹਨਾਂ ਦੇ ਦਫ਼ਤਰ ਵਿੱਚ ਸੁਰਜੀਤ ਸਿੰਘ ਸੀਲੋ ਅਤੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਅਗਵਾਈ ਵਿੱਚ ਮੁਲਾਕਾਤ ਕਰਕੇ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਸੰਬੰਧੀ ਆ ਰਹੀਆਂ ਮੁਸ਼ਕਲਾਂ ਦੂਰ ਕਰਨ ਦੀ ਮੰਗ ਨੂੰ ਲੈ ਕੇ ਮਿਲਿਆ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਇਲਾਕਾ ਕਮੇਟੀ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਖਿਆ ਕਿ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਟ੍ਰਾਸਫਾਰਮਰ ਓਵਰਲੋਡ ਹੋਣ ਕਾਰਨ ਦੂਰ ਵਾਲੀਆਂ ਮੋਟਰਾਂ ‘ਤੇ ਪੂਰੀ ਲਾਈਟ ਨਹੀਂ ਪਹੁੰਚਦੀ, ਜਿਸ ਕਾਰਨ ਮੋਟਰਾਂ ਸੜ੍ਹ ਜਾਂਦੀਆਂ ਹਨ। ਜਿਸ ਕਾਰਨ ਕਿਸਾਨਾਂ ਦਾ ਸਮਾਂ ‘ਤੇ ਪੈਸਾ ਖ਼ਰਾਬ ਹੁੰਦਾ ਹੈ। ਉਹਨਾਂ ਕਿਹਾ ਕਿ ਜਿਹੜੇ ਟ੍ਰਾਸਫਾਰਮਰ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਦੇ ਪਾਸ ਹੋਏ ਹਨ, ਉਹਨਾਂ ਨੂੰ ਜਲਦੀ ਨਾਲ ਕਿਸਾਨਾਂ ਦੀਆਂ ਮੋਟਰਾਂ ‘ਤੇ ਲਗਾਇਆ ਜਾਵੇ। ਬਾਕੀ ਟਰਾਂਸਫਾਰਮਰਾਂ ਨੂੰ ਅੰਡਰ ਲੋਡ ਕੀਤਾ ਜਾਵੇ। ਪਿਛਲੇ ਦਿਨੀਂ ਕਈ ਇਲਾਕਿਆਂ ਵਿੱਚ ਆਈ ਤੇਜ਼ ਹਵਾ ਕਾਰਨ ਟੁੱਟੇ ਖੰਬਿਆਂ ਤੇ ਤਾਰਾਂ ਦੀ ਰੀਪੇਅਰ ਕਰਕੇ ਬਿਜਲੀ ਦੀ ਸਪਲਾਈ ਚਾਲੂ ਕੀਤੀ ਜਾਵੇ। ਜਿੱਥੇ ਕਿਤੇ ਘਰੇਲੂ ਸਪਲਾਈ ਬੰਦ ਹੈ ਉਸ ਨੂੰ ਵੀ ਚਾਲੂ ਕੀਤਾ ਜਾਵੇ। ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਮੁਸ਼ਕਲਾਂ ਦਾ ਹੱਲ ਜਲਦੀ ਹੀ ਕਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਫ਼ਤਰ ਸਕੱਤਰ ਨਛੱਤਰ ਸਿੰਘ, ਤਰਲੋਚਨ ਸਿੰਘ ਘੁੰਗਰਾਣਾ, ਉਦਯੋਗਪਤੀ ਜਸਵੰਤ ਸਿੰਘ ਵੀ ਹਾਜ਼ਰ ਸਨ।

Scroll To Top