
ਤਰਨ ਤਾਰਨ: ਪਿੰਡ ਜਵੰਦਾ ਕਲਾਂ ਵਿਖੇ ਜਮਹੂਰੀ ਕਿਸਾਨ ਸਭਾ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਸਾਂਝੀ ਮੀਟਿੰਗ ਸਰਿੰਦਰ ਸਿੰਘ ਖੱਬਾ, ਨੌਜਵਾਨ ਆਗੂ ਸੁਖਦੇਵ ਸਿੰਘ ਜਵੰਦਾ ਦੀ ਪ੍ਰਧਾਨਗੀ ‘ਚ ਕਰਵਾਈ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਆਗੂ ਪਰਗਟ ਸਿੰਘ ਜਾਮਾਰਾਏ, ਮਨਰੇਗਾ ਵਰਕਰਜ਼ ਯੂਨੀਅਨ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ, ਨੌਜਵਾਨਾਂ ਦੇ ਆਗੂ ਸੁਖਦੇਵ ਸਿੰਘ, ਮੰਗਲ ਸਿੰਘ ਜਵੰਦਾ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਦੇ ਖ਼ਿਲਾਫ਼ ਅਤੇ ਭਾਰਤ ਅਮਰੀਕਾ ਮੁਕਤ ਵਪਾਰਕ ਸਮਝੌਤੇ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 22 ਜੁਲਾਈ ਨੂੰ ਟੌਲ ਫ੍ਰੀ ਕੀਤੇ ਜਾ ਰਹੇ ਹਨ। ਜਿਸ ‘ਚ ਵੱਡੀ ਗਿਣਤੀ ਵਿਚ ਆਮ ਲੋਕਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ ਤਾਂ ਜੋ ਕੇੰਦਰ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟਾਇਆ ਜਾ ਸਕੇ।
ਮੀਟਿੰਗ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਜੁੜੇ ਅਹਿਮ ਮਸਲਿਆਂ, ਖੇਤੀ ਸੰਕਟ, ਨੌਜਵਾਨਾਂ ਦੇ ਰੁਜ਼ਗਾਰ, ਨਸ਼ਿਆਂ ਦੇ ਵਧ ਰਹੇ ਪ੍ਰਭਾਵ ਅਤੇ ਸਮਾਜਿਕ ਏਕਤਾ ਵਰਗੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਲੋਕਾਂ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਹਰ ਪਿੰਡ ਵਿੱਚ ਲੋਕਾਂ ਨੂੰ ਇਕੱਠੇ ਕਰਕੇ ਜਨ-ਮੁੱਦਿਆਂ ਲਈ ਲਾਮਬੰਦ ਕੀਤਾ ਜਾਵੇਗਾ।
ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਮਹੂਰੀ ਅਧਿਕਾਰਾਂ ਦੀ ਰੱਖਿਆ, ਕਿਸਾਨੀ ਦੀਆਂ ਮੰਗਾਂ ਅਤੇ ਨੌਜਵਾਨਾਂ ਦੇ ਭਵਿੱਖ ਲਈ ਚੱਲ ਰਹੇ ਸੰਘਰਸ਼ਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।
ਅੰਤ ਵਿੱਚ ਸਭਾ ਵਲੋਂ ਭਵਿੱਖ ਦੇ ਪ੍ਰੋਗਰਾਮਾਂ ਦੀ ਰੂਪ-ਰੇਖਾ ਵੀ ਉਲੀਕੀ ਗਈ। ਇਸ ਮੌਕੇ ਸੱਜਣ ਸਿੰਘ, ਬਲਵਿੰਦਰ ਸਿੰਘ ਨੰਬਰਦਾਰ, ਮੰਗਲ ਸਿੰਘ, ਸਾਹਿਬ ਸਿੰਘ, ਸਕੱਤਰ ਸਿੰਘ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਸਿਮਰਨਜੀਤ ਸਿੰਘ, ਰਵੀਸੇ਼ਰ ਸਿੰਘ, ਤਰਨਵੀਰ ਸਿੰਘ, ਧਨਵੰਤ ਸਿੰਘ, ਕੁਲਵਿੰਦਰ ਸਿੰਘ, ਰੇਸ਼ਮ ਸਿੰਘ, ਹਰਜਿੰਦਰ ਸਿੰਘ, ਅੰਗਰੇਜ ਸਿੰਘ, ਨਰਿੰਦਰ ਸਿੰਘ, ਲੱਖਾ ਸਿੰਘ, ਸਰਬਜੀਤ ਸਿੰਘ, ਸਰਜੀਤ ਸਿੰਘ, ਤਰਸੇਮ ਸਿੰਘ, ਸਰਵਣ ਸਿੰਘ, ਸੁਖਦੇਵ ਸਿੰਘ, ਪ੍ਰਗਟ ਸਿੰਘ ਹਾਜ਼ਰ ਸਨ।