ਪਿੰਡ ਕੈਰੋਂ ਵਿਖੇ ਪੁਤਲਾ ਫੂਕਿਆ


ਪੱਟੀ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵੱਲੋਂ ਪਿੰਡ ਕੈਰੋਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਇਕੱਠੇ ਹੋਏ ਕਿਰਤੀ ਲੋਕਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਪੰਜਾਬ ਅੰਦਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ ਜਾ ਰਿਹਾ ਹੈ, ਜਿਸ ਦੀ ਲੜਾਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੋਰਚਾ ਲਾ ਕੇ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਦਾ ਕੋਈ ਵੀ ਨੁਮਾਇੰਦਾ ਨੌਜਵਾਨਾਂ ਦੀ ਗੱਲ ਸੁਣ ਲਈ ਨਹੀਂ ਪਹੁੰਚਿਆ। ਪੰਜਾਬ ਸਰਕਾਰ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦੇ ਕਿਹਾ ਕਿ ਨੌਜਵਾਨਾਂ ਨੂੰ ਪੱਕੇ ਰੋਜ਼ਗਾਰ ਦਾ ਪ੍ਰਬੰਧ ਕਰਕੇ ਦਿੱਤਾ ਜਾਵੇ। ਪੰਜਾਬ ਅੰਦਰੋ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇ। ਹੜ੍ਹਾਂ ਦੌਰਾਨ ਹੋਏ ਕਿਰਤੀ ਲੋਕਾਂ ਦੇ ਨੁਕਸਾਨ ਦੀ ਤਰੁੰਤ ਭਰਪਾਈ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇ ਖਟਕੜ ਕਲਾਂ ਵਿਖੇ ਮੋਰਚਾ ਲਾ ਕੇ ਬੈਠੇ ਨੌਜਵਾਨਾਂ ਦੀ ਪੰਜਾਬ ਸਰਕਾਰ ਨੇ ਸਾਰ ਨਾ ਲਈ ਤਾਂ ਆਰਐੱਮਪੀਆਈ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ, ਦਿਆਲ ਸਿੰਘ ਲੋਹਕਾ, ਬਿਕਰ ਸਿੰਘ ਨੱਥੂ ਚੱਕ ਹਾਜ਼ਰ ਸਨ।