Now Reading
ਫਤਿਹਾਬਾਦ ’ਚ ਪੁਤਲਾ ਫੂਕ ਕੇ ਰੋਹ ਪ੍ਰਗਟਾਇਆ

ਫਤਿਹਾਬਾਦ ’ਚ ਪੁਤਲਾ ਫੂਕ ਕੇ ਰੋਹ ਪ੍ਰਗਟਾਇਆ


ਫਤਿਹਾਬਾਦ: ਸ਼ਹੀਦ ਇ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ’ਚ ਰੁਜ਼ਗਾਰ ਦੀ ਪ੍ਰਾਪਤੀ ਲਈ ਮੋਰਚਾ ਲਾਈ ਬੈਠੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਹੱਕ ’ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਪਿੰਡ ਕਸਬਾ ਫਤਿਹਾਬਾਦ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਪਾਰਟੀ ਦੇ ਜ਼ਿਲ੍ਹਾ ਆਗੂ ਜਸਬੀਰ ਸਿੰਘ ਵੈਰੋਵਾਲ ਨੇ ਕਿਹਾ ਕਿ ਰੁਜ਼ਗਾਰ ਮੰਗ ਰਹੇ ਨੌਜਵਾਨਾਂ ਦੀ ਪੰਜਾਬ ਸਰਕਾਰ ਨੇ ਅਜੇ ਤੱਕ ਕੋਈ ਸਾਰ ਨਹੀਂ ਲਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਨੌਜਵਾਨਾਂ ਦੇ ਮਸਲਿਆਂ ਵੱਲ ਗੰਭੀਰਤਾ ਨਾਲ ਵਿਚਾਰ ਕਰਕੇ ਰੁਜ਼ਗਾਰ ਦੀ ਮੰਗ ਕਰ ਨੌਜਵਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਤਾ ’ਚ ਆਉਣ ਸਮੇਂ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਸਿੱਖਿਆ ਅਤੇ ਰੁਜ਼ਗਾਰ ਦਾ ਪ੍ਰਬੰਧ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਅਤੇ ਬੇਰੁਜ਼ਗਾਰੀ ਭੱਤਾ ਘੱਟੋ ਘੱਟ 2500 ਰੁਪਏ ਦਿੱਤਾ ਜਾਵੇਗਾ ਪਰ ਸਰਕਾਰ ਨੇ ਨੌਜਵਾਨਾਂ ਨੂੰ ਲਾਰਿਆਂ ਤੋਂ ਸਿਵਾਏ ਕੱਖ ਨਹੀਂ ਦਿੱਤਾ।
ਇਸ ਸਮੇਂ ਹਾਜ਼ਰ ਮਾਸਟਰ ਸਰਬਜੀਤ ਸਿੰਘ ਭਰੋਵਾਲ, ਸੁਖਵੰਤ ਸਿੰਘ ਛਾਪੜੀ ਸਾਹਿਬ, ਸੁਰਜੀਤ ਸਿੰਘ ਪੈਲ, ਤਰਸੇਮ ਸਿੰਘ ਛਾਪਰੀ ਸਾਹਿਬ, ਭਾਗ ਸਿੰਘ ਤੁੜ, ਸੋਨੂ ਮੱਲੀ ਫਤਿਹਾਬਾਦ, ਸਾਹਿਬ ਸਿੰਘ ਚੰਡੀਗੜ੍ਹ, ਜਗੀਰ ਸਿੰਘ, ਬਗੀਚਾ ਸਿੰਘ ਚੰਡੀਗੜ੍ਹ ਆਦਿ ਹਾਜ਼ਰ ਸਨ।

Scroll To Top