Now Reading
ਐੱਸਕੇਐੱਮ ਵਲੋਂ 8 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਅੱਗੇ ਲੱਗੇਗਾ ਧਰਨਾ

ਐੱਸਕੇਐੱਮ ਵਲੋਂ 8 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਅੱਗੇ ਲੱਗੇਗਾ ਧਰਨਾ


ਰਾਏਕੋਟ: ਪੰਜਾਬ ਵਿੱਚ ਆਏ ਹੜ੍ਹਾਂ ਦੇ ਕਾਰਨਾਂ ਦੀ ਅਦਾਲਤੀ ਜਾਂਚ ਕਰਵਾਉਣ ਅਤੇ ਸਬੰਧਿਤ ਮਹਿਕਮੇ ਦੇ ਮੰਤਰੀ, ਸਕੱਤਰ ਤੇ ਚੀਫ ਇੰਜੀਨੀਅਰ ਜਿੰਨਾਂ ਕਰਕੇ ਦਰਿਆਵਾਂ ਵਿੱਚ ਬੇਤਰਤੀਬਾ ਪਾਣੀ ਛੱਡਿਆ ਗਿਆ ਹੈ, ਉਹਨਾਂ ਤੇ ਉੱਪਰ ਤੋ ਕਾਰਵਾਈ ਦੀ ਮੰਗ ਅਤੇ ਹੜ੍ਹਾਂ ਵਿੱਚ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਵੱਲੋ 8 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਅੱਗੇ ਧਰਨਾ ਮਾਰਿਆ ਜਾਵੇਗਾ। ਜਿਸ ਦੀ ਤਿਆਰੀ ਸੰਬੰਧੀ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਡਕੌਦਾ (ਧਨੇਰ), ਭਾਰਤੀ ਕਿਸਾਨ ਯੂਨੀਅਨ ਡਕੌਦਾ (ਬੁਰਜਗਿੱਲ), ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਆਲ ਇੰਡੀਆ ਕਿਸਾਨ ਸਭਾ (ਅਜੇਭਵਨ), ਆਲ ਇੰਡੀਆ ਕਿਸਾਨ ਸਭਾ (ਹੱਨਨ ਮੁੱਲਾ), ਕਿਰਤੀ ਕਿਸਾਨ ਯੂਨੀਅਨ ਪੰਜਾਬ, ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਸੁਦਾਗਰ ਸਿੰਘ ਘੁਡਾਣੀ ਦੀ ਪ੍ਰਧਾਨਗੀ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਹੋਈ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 8 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਲੈਕੇ 3 ਵਜੇ ਤੱਕ ਧਰਨਾ ਮਾਰ ਕੇ ਡਿਪਟੀ ਕਮਿਸ਼ਨਰ ਰਾਹੀਂ ਸਰਕਾਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
ਧਰਨੇ ਦੀ ਤਿਆਰੀ ਲਈ ਜ਼ਿਲ੍ਹੇ ਵਿੱਚ ਮੀਟਿੰਗਾਂ, ਜਲਸੇ ਕਰਕੇ ਲੋਕਾ ਨੂੰ ਧਰਨੇ ਵਿੱਚ ਆਉਣ ਲਈ ਲਾਮਬੰਦੀ ਕੀਤੀ ਜਾਵੇਗੀ। ਆਗੂਆਂ ਨੇ ਆਖਿਆ ਕਿ ਇਹ ਧਰਨਾ ਸਰਕਾਰ ਨੂੰ ਹੜ੍ਹ ਪੀੜਤਾਂ ਨੂੰ ਉਹਨਾਂ ਦਾ ਬਣਦਾ ਮੁਆਵਜ਼ਾ ਦੇਣ ਲਈ ਮਜਬੂਰ ਕਰ ਦੇਵੇਗਾ।
ਅੱਜ ਦੀ ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਰਘਵੀਰ ਸਿੰਘ ਬੈਨੀਪਾਲ, ਹਰਨੇਕ ਸਿੰਘ ਗੁੱਜਰਵਾਲ, ਸੁਦਾਗਰ ਸਿੰਘ ਘੁਡਾਣੀ, ਚਰਨ ਸਿੰਘ ਨੂਰਪੁਰਾ, ਹਰਦੇਵ ਸਿੰਘ ਸੰਧੂ, ਬਲਦੇਵ ਸਿੰਘ ਲਤਾਲਾ, ਚਮਕੌਰ ਸਿੰਘ ਬਰਮੀ, ਸਾਧੂ ਸਿੰਘ ਅੱਚਰਵਾਲ, ਜਗਤਾਰ ਸਿੰਘ ਦੇਹੜਕਾ, ਜੁਗਿੰਦਰ ਸਿੰਘ ਢਿੱਲੋਂ, ਲਖਵੀਰ ਸਿੰਘ, ਜਗਰੂਪ ਸਿੰਘ ਝੋਰੜਾ, ਸਤਵੀਰ ਸਿੰਘ ਰਾਏ, ਰਣਜੀਤ ਸਿੰਘ ਭੈਣੀ ਆਦਿ ਹਾਜਰ ਸਨ।

Scroll To Top