
ਤਰਨ ਤਾਰਨ: ਦੇਸ਼ ਦੀਆਂ ਹਾਕਮ ਜਮਾਤਾਂ ਨੇ ਗਰੀਬ ਲੋਕਾਂ ਦੇ ਬੱਚਿਆਂ ਨੂੰ ਵਿਦਿਆ ਤੋਂ ਵਾਂਝਿਆ ਕੀਤਾ ਹੋਇਆ ਹੈ ਅਤੇ ਵਿਦਿਆ ਅਮੀਰ ਲੋਕਾਂ ਦੇ ਬੱਚਿਆਂ ਲਈ ਰਾਂਖਵੀਂ ਕਰ ਦਿੱਤੀ ਹੈ। ਉੱਚ ਵਿੱਦਿਆ ਪ੍ਰਾਪਤ ਕਰਨ ਲਈ ਗਰੀਬ ਲੋਕਾਂ ਦੇ ਬੱਚੇ ਕਾਲਜਾਂ ਯੂਨੀਵਰਸਟੀਆ ਤੱਕ ਨਹੀਂ ਜਾ ਰਹੇ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਸਕੱਤਰ ਬਲਦੇਵ ਸਿੰਘ ਪੰਡੋਰੀ, ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਰਟੋਲ ਨੇ ਪਿੰਡ ਰਟੋਲ ‘ਚ ਨੌਜਵਾਨਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਹਨਾਂ ਆਗੂਆਂ ਨੇ ਕਿਹਾ ਕਿ ਗਰੀਬ ਵਰਗ ਦੇ ਬੱਚੇ ਵਿਦਿਆ, ਸਿਹਤ ਸਹੂਲਤਾਂ ਅਤੇ ਰੁਜ਼ਗਾਰ ਤੋਂ ਵਾਂਝੇ ਫਿਰ ਰਹੇ ਹਨ। ਉਥੇ ਅੱਜ ਦੀ ਜਵਾਨੀ ਦਾ ਨਸ਼ਿਆਂ ਨੇ ਘਾਣ ਕਰਕੇ ਰੱਖਿਆ ਹੋਇਆ ਹੈ। ਉਹਨਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਰ ਦੀਆਂ ਰੁਜ਼ਗਾਰ ਖੋਹਣ ਵਾਲੀਆਂ ਨੀਤੀਆਂ ਨੇ ਜਵਾਨੀ ਨੂੰ ਨਸ਼ਿਆਂ ਦੇ ਰਾਹ ਪਾਇਆ ਹੋਇਆ ਹੈ।ਰੁਜ਼ਗਾਰ ਨਾ ਮਿਲਣ ਦੀ ਸੂਰਤ ‘ਚ ਨੌਜਵਾਨ ਕੰਮ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਕਰਕੇ ਸੱਤਾ ਚ ਆਈ ਸੀ, ਪਰ ਸੱਤਾਂ ‘ਚ ਆਉਂਦਿਆਂ ਸਾਰ ਹੀ ਰੁਜ਼ਗਾਰ ਮੰਗਦੇ ਨੌਜਵਾਨਾਂ ਨੂੰ ਕੁੱਟਿਆ, ਮਾਰਿਆ ਜਾ ਰਿਹਾ ਅਤੇ ਜੇਲ੍ਹਾਂ ‘ਚ ਸੁੱਟਿਆ ਜਾ ਰਿਹਾ ਹੈ।
ਪੰਜਾਬ ਅੰਦਰ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ‘ਚ ਹਜ਼ਾਰਾਂ ਪੋਸਟਾਂ ਖਾਲੀ ਪਈਆਂ ਹਨ, ਸਰਕਾਰ ਭਰਨ ਨੂੰ ਤਿਆਰ ਨਹੀਂ। ਜੇ ਕਿਤੇ ਸੀਮਤ ਪੋਸਟਾਂ ਭਰੀਆਂ ਜਾਂਦੀਆਂ ਹਨ ਤਾਂ ਉਹ ਵੀ ਅਸਥਾਈ ਰੂਪ ‘ਚ ਭਰੀਆਂ ਜਾਂਦੀਆਂ ਹਨ।
ਇਹਨਾਂ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਸਿੱਖਿਆ, ਸਿਹਤ ਸਹੂਲਤਾਂ ਅਤੇ ਰੁਜ਼ਗਾਰ ਦਾ ਪੱਕਾ ਪ੍ਰਬੰਧ ਕਰੇ ਅਤੇ ਨਸ਼ਿਆਂ ਦੀ ਦਲਦਲ ਫਸੇ ਨੌਜਵਾਨਾਂ ਨੂੰ ਕੱਢ ਕੇ ਰੁਜ਼ਗਾਰ ਦੇਣ ਦਾ ਉਪਰਾਲਾ ਕਰੇ।
ਇਸ ਮੌਕੇ ਸੁਰਜੀਤ ਸਿੰਘ, ਗੁਲਜਾਰ ਸਿੰਘ, ਬਲਵਿੰਦਰ ਸਿੰਘ, ਹੀਰਾ ਸਿੰਘ, ਗੁਰਸ਼ਰਨ ਸਿੰਘ, ਨਰਿੰਦਰ ਸਿੰਘ, ਬਲਵੀਰ ਸਿੰਘ, ਬਲਰਾਜ ਸਿੰਘ, ਸੰਦੀਪ ਸਿੰਘ, ਪੰਜਾਬ ਸਿੰਘ, ਸੁਖਬੀਰ ਸਿੰਘ ਆਦਿ ਹਾਜ਼ਰ ਸਨ।