Now Reading
ਮਾਤਾ ਸੁਰਜੀਤ ਕੌਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ

ਮਾਤਾ ਸੁਰਜੀਤ ਕੌਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ


ਨੂਰਮਹਿਲ: ਪਿੰਡ ਕੰਦੋਲਾਂ ਕਲਾਂ ਦੇ ਸਾਬਕਾ ਸਰਪੰਚ ਕਾਮਰੇਡ ਜਗਜੀਤ ਸਿੰਘ ਕੰਦੋਲਾ ਦੇ ਮਾਤਾ ਜੀ ਬੀਬੀ ਸੁਰਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਮਾਤਾ ਜੀ ਦਾ ਪਿਛਲੇ ਦਿਨੀਂ ਵਿਦੇਸ਼ ਵਿੱਚ ਦੇਹਾਂਤ ਹੋ ਗਿਆ ਸੀ। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਸੰਤੋਖ ਸਿੰਘ ਬਿਲਗਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਹਰਜਿੰਦਰ ਸਿੰਘ ਲੱਲੀਆਂ ਨੇ ਮਾਤਾ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਦੇ ਯੋਗਦਾਨ ਦੀ ਚਰਚਾ ਕੀਤੀ।
ਇਸ ਤੋਂ ਪਹਿਲਾ ਅੰਤਿਮ ਅਰਦਾਸ ਅਤੇ ਇਲਾਹੀ ਕੀਰਤਨ ਹੋਇਆ। ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਡਾ. ਸਰਬਜੀਤ ਮੁਠੱਡਾ, ਜ਼ਿਲ੍ਹਾ ਕਮੇਟੀ ਮੈਂਬਰ ਕੁਲਦੀਪ ਫਿਲੌਰ ਅਤੇ ਕੁਲਜੀਤ ਫਿਲੌਰ, ਤਹਿਸੀਲ ਕਮੇਟੀ ਮੈਂਬਰ ਪਰਮਜੀਤ ਬੋਪਾਰਾਏ ਵੀ ਹਾਜ਼ਰ ਸਨ।

Scroll To Top