/* SC_TH_END:4.3.24:fc0ffc30 */ ਐੱਸਕੇਐੱਮ ਦੀ ਮੀਟਿੰਗ ਦੌਰਾਨ 26 ਨਵੰਬਰ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ – Sangrami Lehar
Now Reading
ਐੱਸਕੇਐੱਮ ਦੀ ਮੀਟਿੰਗ ਦੌਰਾਨ 26 ਨਵੰਬਰ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਐੱਸਕੇਐੱਮ ਦੀ ਮੀਟਿੰਗ ਦੌਰਾਨ 26 ਨਵੰਬਰ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ


ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਬੂਟਾ ਸਿੰਘ ਬੁਰਜ ਗਿੱਲ, ਜੰਗਵੀਰ ਸਿੰਘ ਚੌਹਾਨ, ਬੂਟਾ ਸਿੰਘ ਸ਼ਾਦੀਪੁਰ ਦੀ ਪ੍ਰਧਾਨਗੀ ਹੇਠ ਇਥੋਂ ਦੇ ਕਿਸਾਨ ਭਵਨ ਵਿੱਚ ਹੋਈ, ਜਿਸ ਵਿੱਚ 26 ਨਵੰਬਰ ਨੂੰ ਦਿੱਲੀ ਮੋਰਚੇ ਦੀ ਪੰਜਵੀਂ ਵਰੇਗੰਢ ਮੌਕੇ ਚੰਡੀਗੜ੍ਹ ਵਿੱਚ ਕੀਤੀ ਜਾ ਰਹੀ ਮਹਾਂ ਰੈਲੀ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਨਾਲ ਮੰਗਾਂ ਬਾਰੇ ਗੱਲਬਾਤ ਕੀਤੀ ਜਾਵੇਗੀ। ਇਹ ਰੈਲੀ 34 ਸੈਕਟਰ ਚੰਡੀਗੜ੍ਹ ਵਿੱਚ ਕੀਤੀ ਜਾਵੇਗੀ। ਸਰਕਾਰ ਨਾਲ ਗੱਲਬਾਤ ਕਰਨ ਵਾਸਤੇ ਛੇ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿੱਚ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾ, ਹਰਿੰਦਰ ਸਿੰਘ ਲੱਖੋਵਾਲ, ਰੁਲਦੂ ਸਿੰਘ ਮਾਨਸਾ, ਰਵਨੀਤ ਸਿੰਘ ਬਰਾੜ ਸ਼ਾਮਿਲ ਹਨ।
ਮੀਟਿੰਗ ਦੌਰਾਨ ਐੱਸਕੇਐੱਮ ਵਲੋਂ ਸਾਰੇ ਪ੍ਰਬੰਧ ਕਰਨ ਵਾਸਤੇ ਡਿਊਟੀਆਂ ਲਾਈਆਂ ਗਈਆਂ। ਬਿਜਲੀ ਬਿੱਲ 2020 ਤੇ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਦੇ ਨਾਲ ਸਹਿਮਤੀ ਹੋਈ ਸੀ ਕਿ ਜੇਕਰ ਕੋਈ ਬਿਲ ਲਾਗੂ ਕੀਤਾ ਜਾਵੇਗਾ ਤਾਂ ਸੰਬੰਧਤ ਧਿਰਾਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ ਪਰ ਨਹੀਂ ਕੀਤੀ। ਪ੍ਰੰਤੂ ਬਿਜਲੀ ਬਿੱਲ 2025 ਲਾਗੂ ਕਰਨ ਵਾਸਤੇ ਕੇਂਦਰ ਸਰਕਾਰ ਨੇ ਸਟੇਟ ਸਰਕਾਰਾਂ ਨੂੰ 30 ਨਵੰਬਰ ਤੱਕ ਦਾ ਸਮਾਂ ਦਿੱਤਾ ਤੇ ਸੁਝਾ ਦੇਣ ਵਾਸਤੇ ਆਖਿਆ। ਐੱਸਕੇਐੱਮ ਨੇ ਫੈਸਲਾ ਕੀਤਾ ਕਿ ਪੰਜਾਬ ਸਰਕਾਰ 30 ਨਵੰਬਰ ਤੋਂ ਪਹਿਲਾਂ ਪਹਿਲਾਂ ਆਪਣੀ ਸਥਿਤੀ ਸਪਸ਼ਟ ਕਰੇ ਨਹੀਂ ਤਾਂ 28 ਨਵੰਬਰ ਨੂੰ ਲੁਧਿਆਣਾ ਵਿਖੇ ਐੱਸਕੇਐੱਮ ਮੀਟਿੰਗ ਕਰਕੇ ਅੰਦੋਲਨ ਦੀ ਰੂਪਰੇਖਾ ਤਿਆਰ ਕਰੇਗਾ।
ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਨੂੰ ਅਣਗੌਲਿਆ ਕਰਕੇ ਪਿਛਲੇ ਸਾਲ ਦੀ ਪੇਮੈਂਟ ਵੀ 93 ਕਰੋੜ ਰੁਪਏ ਹਾਲੇ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਨਹੀਂ ਪਾਈ। ਸਰਕਾਰ ਗੰਨੇ ਦੇ ਰੇਟ ਵਿੱਚ ਵਾਧਾ ਕਰਕੇ 500 ਰੁਪਏ ਐਲਾਨ ਕਰੇ, ਖੰਡ ਮਿੱਲਾਂ ਚਲਾਉਣ ਦੀ ਤਰੀਕ ਤੁਰੰਤ ਐਲਾਨ ਕਰੇ। ਬੂਟਾ ਸਿੰਘ ਬੁਰਜਗਿਲ ਨੇ ਕਿਹਾ ਕਿ 21 ਨਵੰਬਰ ਜਲੰਧਰ ਵਿਖੇ ਜੋ ਗੰਨਾ ਬੈਲਟ ਨਾਲ ਸੰਬੰਧਿਤ ਜਥੇਬੰਦੀਆਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ ਸੰਯੁਕਤ ਕਿਸਾਨ ਮੋਰਚਾ ਉਸ ਦਾ ਸਮਰਥਨ ਕਰਦਾ ਹੈ। ਜੰਗਵੀਰ ਸਿੰਘ ਚੌਹਾਨ ਨੇ ਆਖਿਆ ਕਿ ਪਿਛਲੇ ਸਾਲ ਸਰਕਾਰ ਵੱਲੋਂ 6 ਨਵੰਬਰ 2024 ਨੂੰ ਖੰਡ ਮਿੱਲਾਂ ਚਲਾਉਣ ਵਾਸਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ ਪਰ ਇਸ ਸਾਲ ਅੱਜ 17 ਨਵੰਬਰ ਹੋਣ ਦੇ ਬਾਵਜੂਦ ਵੀ ਸਰਕਾਰ ਚੁੱਪ ਕਰਕੇ ਬੈਠੀ ਹੈ। ਕਿਸਾਨਾਂ ਨੂੰ ਇੱਕ ਕਾਊਂਟਰ ਤੇ ਪੇਮੈਂਟ ਯਕੀਨੀ ਬਣਾਈ ਜਾਵੇ। 27 ਕਰੋੜ ਰੁਪਏ ਫਗਵਾੜਾ ਮਿਲ ਦਾ 2022 ਦਾ ਸਰਕਾਰ ਤੁਰੰਤ ਦੇਵੇ।
ਪੰਜਾਬ ਯੂਨੀਵਰਸਿਟੀ ਦੇ ਆਗੂਆਂ ਦਾ ਵਫਦ ਐੱਸਕੇਐੱਮ ਨੂੰ ਮਿਲਿਆ ਤੇ ਗੱਲਬਾਤ ਕੀਤੀ। ਐੱਸਕੇਐੱਮ ਦੇ ਆਗੂਆਂ ਨੇ ਪੰਜਾਬ ਯੂਨੀਵਰਸਿਟੀ ਤੇ ਹੋਰ ਮਾਹਰਾਂ ਦੇ ਨਾਲ ਮੀਟਿੰਗ ਕਰਨ ਵਾਸਤੇ ਇੱਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿੱਚ ਰਮਿੰਦਰ ਸਿੰਘ ਪਟਿਆਲਾ, ਬਲਵੀਰ ਸਿੰਘ ਰਾਜੇਵਾਲ, ਰਵਨੀਤ ਸਿੰਘ ਬਰਾੜ ਸ਼ਾਮਿਲ ਹਨ ਅਤੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦਾ ਐੱਸਕੇਐੱਮ ਵੱਲੋਂ ਸਮਰਥਨ ਕੀਤਾ ਜਾਵੇਗਾ।
ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਪੰਜ ਏਕੜ ਤੱਕ 20 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਸੀ, ਸਰਕਾਰ ਇਸ ਪਾਬੰਦੀ ਤੇ ਖੁੱਲ ਲਾਵੇ ਤੇ ਸਾਰੇ ਕਿਸਾਨਾਂ ਨੂੰ ਸੱਤਰ ਹਜ਼ਾਰ ਰੁਪਏ ਦੇ ਹਿਸਾਬ ਦੇ ਨਾਲ ਮੁਆਵਜ਼ਾ ਦੇਵੇ। ਝੋਨੇ ਦੀ ਵਰਾਇਟੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵੱਲੋਂ ਪੀਆਰ 128 ਪੀਆਰ 131 ਜੋ ਕਿ ਮੱਧਰਾ ਤੇ ਹਲਦੀ ਰੋਗ ਦੀ ਰੋਗ ਦਾ ਸ਼ਿਕਾਰ ਹੋ ਗਈ, ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਬੋਨਸ ਨਹੀਂ ਦਿੱਤਾ ਗਿਆ, ਜਿਸ ਤੇ ਸਰਕਾਰ 30 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਕਰੇ।ਮੌਸਮ ਦੀ ਮਾਰ ਹੇਠ ਪੂਰੇ ਪੰਜਾਬ ਵਿੱਚ ਝੋਨੇ ਦਾ ਝਾੜ 10 ਤੋਂ 12 ਕੁਇੰਟਲ ਘੱਟ ਨਿਕਲਿਆ, ਪੰਜਾਬ ਸਰਕਾਰ 500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਿਸਾਨਾਂ ਨੂੰ ਬੋਨਸ ਦੇਵੇ।
ਕਿਸਾਨ ਅੰਦੋਲਨ ਵੇਲੇ ਜਿੰਨੇ ਵੀ ਕਿਸਾਨਾਂ ਤੇ ਪਰਚੇ ਦਰਜ ਹੋਏ ਹਨ, ਪੰਜਾਬ ਤੇ ਕੇਂਦਰ ਸਰਕਾਰ ਤੁਰੰਤ ਉਹਨਾਂ ਨੂੰ ਕੈਂਸਲ ਕਰੇ।
ਇਸ ਮੌਕੇ ਬਲਵੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਜੋਗਿੰਦਰ ਸਿੰਘ ਉਗਰਾਹਾ, ਰਮਿੰਦਰ ਸਿੰਘ ਪਟਿਆਲਾ, ਬਲਵਿੰਦਰ ਸਿੰਘ ਮੱਲੀ ਨੰਗਲ, ਪਰਮਿੰਦਰ ਸਿੰਘ ਪਾਲਮਾਜਰਾ, ਰਵਨੀਤ ਸਿੰਘ ਬਰਾੜ, ਡਾਕਟਰ ਸਤਨਾਮ ਸਿੰਘ ਅਜਨਾਲਾ, ਪ੍ਰਦੀਪ ਸਿੰਘ, ਬਲਕਰਨ ਸਿੰਘ ਬਰਾੜ, ਗੁਰਮੀਤ ਸਿੰਘ ਮਹਿਮਾ, ਬਲਵਿੰਦਰ ਸਿੰਘ ਰਾਜੂ ਔਲਖ, ਹਰਜਿੰਦਰ ਸਿੰਘ ਟਾਂਡਾ, ਬੀਰ ਸਿੰਘ ਬੜਵਾ, ਜਸਵਿੰਦਰ ਸਿੰਘ ਢੇਰ, ਨਿਰਵੈਲ ਸਿੰਘ ਡਾਲੇਕੇ, ਜਸਕਾਰਨ ਸਿੰਘ, ਭੁਪਿੰਦਰ ਸਿੰਘ ਔਲਖ, ਅਵਤਾਰ ਸਿੰਘ ਮਹਿਮਾ, ਹਰਵਿੰਦਰ ਪਾਲ ਸਿੰਘ ਡੱਲੀ, ਗੁਰਨਾਮ ਸਿੰਘ ਭੀਖੀ ਆਦਿ ਹਾਜ਼ਰ ਸਨ।

Scroll To Top