Now Reading
ਮਜ਼ਦੂਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਭਗਵੰਤ ਮਾਨ ਦੀ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ

ਮਜ਼ਦੂਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਭਗਵੰਤ ਮਾਨ ਦੀ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ


ਬਠਿੱਡਾ: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆ ਦੇ ਸਾਂਝੇ ਮੋਰਚੇ ਵੱਲੋਂ ਅੱਜ ਡੀਸੀ ਬਠਿੰਡਾ ਦੇ ਦਫ਼ਤਰ ਅੱਗੇ ਮਜਦੂਰਾਂ ਦੀਆਂ ਮਨਰੇਗਾ ਦੇ ਬੰਦ ਕੀਤੇ ਕੰਮ ਨੂੰ ਚਲਾਉਣ, ਮਨਰੇਗਾ ਦਿਹਾੜੀ 700 ਰੁਪਏ ਕਰਵਾਉਣ, ਮੀਂਹਾਂ ਕਾਰਨ ਡਿੱਗੇ ਤੇ ਨੁਕਸਾਨੇ ਘਰਾਂ ਦਾ ਮੁਆਵਜ਼ਾ ਲੈਣ, ਔਰਤਾਂ ਨੂੰ 1100 ਰੁਪਏ ਮਹੀਨਾ ਦਿਵਾਉਣ ਅਤੇ ਰਸੋਈ ਵਰਤੋਂ ਦੀਆਂ ਸਾਰੀਆਂ ਵਸਤਾਂ ਸਸਤੇ ਭਾਅ ਦਿਵਾਉਣ, ਪੰਚਾਇਤੀ ਜਮੀਨਾਂ ਮਜ਼ਦੂਰਾਂ ਨੂੰ ਸਸਤੇ ਭਾਅ ਤੇ ਮਜ਼ਦੂਰਾਂ ਨੂੰ ਦਿਵਾਉਣ, ਤਿੱਖੇ ਜਮੀਨੀ ਸੁਧਾਰ ਕਰਨ ਸਮੇਤ ਚੋਣਾਂ ਦੌਰਾਨ ਕੀਤੇ ਵਾਅਦਿਆ ਨੂੰ ਲਾਗੂ ਕਰਵਾਉਣ ਲਈ ਧਰਨਾ ਲਾਕੇ ਭਗਵੰਤ ਮਾਨ ਦੀ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕਰਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ।

ਧਰਨੇ ਨੂੰ ਸੰਬੋਧਨ ਕਰਦਿਆ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ ਤੇ ਮਨਦੀਪ ਸਿੰਘ ਸਿਬੀਆ, ਕੁਲ ਹਿੰਦ ਖੇਤ ਮਜ਼ਦੂਰ ਸਭਾ ਦੇ ਆਗੂ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਅਮੀ ਲਾਲ ਤੇ ਦਲਿਤ ਮਜ਼ਦੂਰ ਮੋਰਚਾ ਦੇ ਆਗੂ ਸੁਖਪਾਲ ਸਿੰਘ ਖਿਆਲੀਵਾਲਾ ਤੇ ਆਦਿ ਆਗੂਆ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਨੇ ਮਨਰੇਗਾ ਦਾ ਕੰਮ ਬੰਦ ਕਰਕੇ ਮਜ਼ਦੂਰਾਂ ਕੋਲੋਂ ਰੁਜ਼ਗਾਰ ਖੋਹਕੇ ਮਜ਼ਦੂਰਾਂ ਨਾਲ ਜੱਗੋਂ ਤੇਰਵੀ ਕੀਤੀ ਹੈ।ਇਸ ਤੋਂ ਇਲਾਵਾ ਹਰ ਸਾਲ ਮਨਰੇਗਾ ਬਜਟ ਵਿਚ ਕਟੌਤੀ ਕਰਕੇ ਇਸ ਨੂੰ ਖਤਮ ਕਰਨ ਵੱਲ ਵਧਿਆ ਜਾ ਰਿਹਾ ਹੈ।

ਬੁਲਾਰਿਆ ਨੇ ਭਗਵੰਤ ਮਾਨ ਦੀ ਕਰੜੇ ਸ਼ਬਦਾ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਬਦਲਾਅ ਦਾ ਹੋਕਾ ਦੇਕੇ ਸਤਾ ਵਿੱਚ ਆਈ ਸਰਕਾਰ ਨੇ ਕੀਤੇ ਵਾਅਦਿਆ ਨੂੰ ਲਾਗੂ ਕਰਨ ਦੀ ਵਜਾਏ ਹੱਕ ਮੰਗਦੇ ਮਜ਼ਦੂਰਾਂ ਅਤੇ ਹੋਰ ਤਬਕਿਆਂ ਨੂੰ ਪੱਧਰ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆ ਹਨ। ਉਨਾਂ ਕਿਹਾ ਕਿ ਮੀਹਾਂ ਨਾਲ ਹੋਏ ਨੁਕਸਾਨ ਦੀ ਅਜੇ ਤੱਕ ਮਜ਼ਦੂਰਾਂ ਦੇ ਹੱਥਾਂ ਤੇ ਧੇਲਾ ਨਹੀ ਰੱਖਿਆ ਗਿਆ ਅਤੇ ਨਾ ਹੀ ਔਰਤਾਂ ਨੂੰ 1100 ਰੁਪਏ ਦੇਣ ਦੇ ਵਾਅਦਾ ਪੂਰਾ ਕੀਤਾ ਗਿਆ ਹੈ। ਉਨਾਂ ਸਰਕਾਰ ਨੂੰ ਚਿਤਵਾਨੀ ਦਿੰਦਿਆ ਕਿਹਾ ਕਿ ਜੇਕਰ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾ ਸਰਕਾਰ ਨੂੰ ਮਜ਼ਦੂਰਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨਾਂ ਮਜ਼ਦੂਰਾਂ ਨੂੰ ਲਗਾਤਾਰ ਦਿੱਤੇ ਜਾ ਰਹੇ ਧਰਨੇ ਵਿੱਚ ਪਰਿਵਾਰਾਂ ਸਮੇਤ ਸਮੂਲੀਅਤ ਕਰਨ ਦੀ ਅਪੀਲ ਕੀਤੀ।

Scroll To Top