
ਭਿੱਖੀਵਿੰਡ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ, ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ, ਕੇਵਲ ਸਿੰਘ ਕੰਬੋਕੇ, ਜਸਵੰਤ ਸਿੰਘ ਭਿੱਖੀਵਿੰਡ, ਗੱਜਣ ਨਾਰਲਾ, ਗੁਰਬੀਰ ਭੱਟੀ ਰਾਜੋਕੇ, ਲਾਜ਼ਰ ਲਾਖਣਾ ਆਦਿ ਆਗੂਆਂ ਨੇ ਪਾਰਟੀ ਦੇ ਦਫ਼ਤਰ ਭਿੱਖੀਵਿੰਡ ਵਿਖੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਮਿਹਨਤਕਸ਼ ਲੋਕਾਂ ਦੀ ਚੇਤਨਾ ਨੂੰ ਉੱਚਾ ਚੁੱਕਣ ਅਤੇ ਰਾਜਸੀ ਸੇਧ ਦੇਣ ਲਈ ਪਾਰਟੀ ਦੀ ਤਹਿਸੀਲ ਕਮੇਟੀ ਪੱਟੀ ਵਲੋਂ 24 ਨਵੰਬਰ ਦਿਨ ਸੋਮਵਾਰ ਨੂੰ ਭਿੱਖੀਵਿੰਡ ਵਿਖੇ ਰਾਜਸੀ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਨੂੰ ਸੰਬੋਧਨ ਕਰਨ ਲਈ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੁਲ ਹਿੰਦ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਪੱਧਰ ਦੇ ਆਗੂ ਸੰਬੋਧਨ ਕਰਨਗੇ। ਉਨ੍ਹਾਂ ਕਿਰਤੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਕੀਤੀ ਜਾ ਰਹੀ ਰਾਜਸੀ ਰੈਲੀ ਨੂੰ ਤਨ ਮਨ ਧਨ ਨਾਲ ਸਫ਼ਲ ਬਣਾਇਆ ਜਾਵੇ ਤਾਂ ਜੋ ਮੋਦੀ ਸਰਕਾਰ ਦੀਆਂ ਫਾਸ਼ੀਵਾਦੀ ਨੀਤੀਆਂ ਦਾ ਮੁਕਾਬਲਾ ਕੀਤਾ ਜਾ ਸਕੇ।