Now Reading
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਡੀਸੀ ਦਫਤਰ ਮੁਕਤਸਰ ਸਾਹਮਣੇ ਸਾਂਝਾ ਧਰਨਾ 5 ਜਨਵਰੀ ਨੂੰ

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਡੀਸੀ ਦਫਤਰ ਮੁਕਤਸਰ ਸਾਹਮਣੇ ਸਾਂਝਾ ਧਰਨਾ 5 ਜਨਵਰੀ ਨੂੰ


ਮੁਕਤਸਰ ਸਾਹਿਬ: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਮੁਕਤੀ ਏ ਮਨਾਰ ਪਾਰਕ ਵਿੱਚ ਕੀਤੀ ਗਈ। ਇਸ ਸਮੇਂ ਮਜ਼ਦੂਰ ਮੰਗਾਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਚੜਦੇ ਸਾਲ 5 ਜਨਵਰੀ ਨੂੰ ਪੇਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਡੀਸੀ ਦਫਤਰ ਮੁਕਤਸਰ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ। ਜਿਸ ਵਿੱਚ ਦਿਹਾਤੀ ਮਜ਼ਦੂਰ ਸਭਾ ਵੱਲੋਂ ਜਗਜੀਤ ਸਿੰਘ ਜੱਸੇਆਣਾ, ਲਖਬੀਰ ਸਿੰਘ ਤਖਤ ਮਲਾਨਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਤਰਸੇਮ ਸਿੰਘ ਖੁੰਡੇਹਲਾਲ, ਕਾਕਾ ਸਿੰਘ ਖੁੰਡੇ ਹਲਾਲ, ਜਸਵਿੰਦਰ ਸਿੰਘ ਸੰਗੂ ਧੌਣ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਤੋਤਾ ਸਿੰਘ ਸ਼ੇਰੇ ਵਾਲਾ, ਵੀਰਪਾਲ ਕੌਰ ਲਕੜ ਵਾਲਾ, ਪੰਜਾਬ ਖੇਤ ਮਜਦੂਰ ਸਭਾ ਵੱਲੋਂ ਨਾਨਕ ਚੰਦ ਬਜਾਜ ਸ਼ਾਮਿਲ ਸਨ।

Scroll To Top