
ਡੇਹਲੋ: ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋ ਚੰਡੀਗੜ੍ਹ ਦੇ ਸੈਕਟਰ 43 ਵਿੱਚ ਕੀਤੀ ਜਾ ਰਹੀ ਰੈਲੀ ਵਿੱਚ ਸ਼ਾਮਲ ਹੋਣ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦਾ ਜਥਾ ਸਭਾ ਦੇ ਕਿਲ੍ਹਾ ਰਾਏਪੁਰ ਵਿਖੇ ਸਥਿਤ ਦਫ਼ਤਰ ਤੋਂ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਕੁਲਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਰਵਾਨਾ ਹੋਇਆ।
ਇਸ ਮੌਕੇ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਸੀਲੋ ਨੇ ਆਖਿਆ ਕਿ ਅੱਜ ਦੀ ਰੈਲੀ ‘ਚ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ, ਰਹਿੰਦੀਆਂ ਮੰਗਾਂ ਮੰਨਣ ਅਤੇ ਖੇਤੀ ਦੇ ਧੰਦੇ ਨੂੰ ਬਚਾਉਣ ਲਈ ਨੀਤੀ ਬਣਾਉਣ ਦੀ ਸਰਕਾਰ ਤੋਂ ਮੰਗ ਕੀਤੀ ਜਾਵੇਗੀ। ਉਹਨਾਂ ਆਖਿਆ ਕਿ ਜੇ ਸੂਬਾ ਤੇ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਗੱਲ ਨਾ ਸੁਣੀ ਤਾਂ ਉਹ ਅਗਲੇ ਸੰਘਰਸ਼ ਦਾ ਐਲਾਨ ਕਰਨ ਲਈ ਮਜਬੂਰ ਹੋਣਗੇ।
ਅਕਾਸ਼ ਗਜਾਊ ਨਾਹਰੇ ਲਗਾਉਣ ਉਪਰੰਤ ਇਹ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਹੋਰਨਾ ਤੋਂ ਇਲਾਵਾ ਦਫਤਰ ਸਕੱਤਰ ਨਛੱਤਰ ਸਿੰਘ, ਕੁਲਵੰਤ ਸਿੰਘ ਮੋਹੀ, ਚਮਕੌਰ ਸਿੰਘ ਛਪਾਰ, ਮਲਕੀਤ ਸਿੰਘ ਗਰੇਵਾਲ, ਰਣਜੀਤ ਸਿੰਘ ਸਾਇਆ ਆਦਿ ਹਾਜ਼ਰ ਸਨ।