
ਜੋਧਾਂ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਇਲਾਕਾ ਕਮੇਟੀ ਜੋਧਾਂ ਦੀ ਅਹਿਮ ਮੀਟਿੰਗ ਦਲਵਿੰਦਰ ਸਿੰਘ ਜੱਸ ਜੋਧਾਂ ਤੇ ਸੰਨਦੀਪ ਰਤਨ ਦੀ ਪ੍ਰਧਾਨਗੀ ਹੇਠ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਉੱਪਰ ਪੈਂਦੇ ਪਿੰਡ ਰਤਨ ਵਿਖੇ ਹੋਈ। ਮੀਟਿੰਗ ਵਿੱਚ ਇਲਾਕਾ ਕਮੇਟੀ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਮਤਾ ਪਾਸ ਕਰਕੇ ਲੁਧਿਆਣਾ ਜ਼ਿਲ੍ਹੇ ਦੀਆਂ ਟੁੱਟੀਆਂ ਹੋਈਆਂ ਸੜਕਾਂ ਬੁਣਵਾਉਣ, ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੁਲਤਾਂ ਪ੍ਰਦਾਨ ਕਰਨ, ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਤੇ ਪੁਰਾਣੀਆਂ ਇਮਾਰਤਾਂ ਦੀ ਮੁਰੰਮਤ ਕਰਨ ਅਤੇ ਨਵੇਂ ਰੁਜ਼ਗਾਰ ਪੈਦਾ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਗਈ।ਇਸ ਮੌਕੇ ਤੇ ਸਭਾ ਦੇ ਵਿਸ਼ੇਸ਼ ਤੌਰ ਤੇ ਪੁੱਜੇ ਸੂਬਾਈ ਜਨਰਲ ਸਕੱਤਰ ਧਰਮਿੰਦਰ ਮੁਕੇਰੀਆਂ ਨੇ ਆਖਿਆ ਕਿ ਉਪਰੋਕਤ ਪਾਸ ਕੀਤੇ ਗਏ ਮਤਿਆਂ ਨੂੰ ਲਾਗੂ ਕਰਵਾਉਣ ਲਈ ਨੌਜਵਾਨ ਸਭਾ ਦੇ ਆਗੂਆਂ ਵੱਲੋਂ ਇੱਕ ਵਫ਼ਦ ਜਲਦੀ ਹੀ ਉੱਚ ਅਧਿਕਾਰੀਆਂ ਨੂੰ ਮਿਲੇਗਾ। ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹੇ ਵਿੱਚ ਨੌਜਵਾਨਾਂ ਦੀਆਂ ਮੀਟਿੰਗਾਂ ਕਰਕੇ ਉਹਨਾਂ ਨੂੰ ਸਭਾ ਦੇ ਮੈਂਬਰ ਬਣਨ ਲਈ ਪ੍ਰੇਰਤ ਕੀਤਾ ਜਾਵੇਗਾ। ਉਹਨਾ ਕਿਹਾ ਕਿ ਨੌਜਵਾਨਾਂ ਦੀਆਂ ਸਿਖਿਆ ਤੇ ਰੁਜ਼ਗਾਰ ਦੀਆਂ ਮੰਗਾਂ ਮੁਸ਼ਕਲਾਂ ਦੇ ਹੱਲ ਲਈ ਉਹ ਪੰਜਾਬ ਵਿੱਚ ਲਾਮਬੰਦੀ ਕਰਨ ਲਈ ਮੁਹਿੰਮ ਤੇਜ਼ ਕਰਨਗੇ।
ਇਸ ਮੌਕੇ ਸਭਾ ਦੇ ਸਾਬਕਾ ਆਗੂ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਨੌਜਵਾਨਾਂ ਨੂੰ ਸਾਂਝਾ ਮੰਚ ਬਣਾਕੇ ਆਪਣੀਆਂ ਮੰਗਾਂ ਦੇ ਹੱਲ ਲਈ ਸੰਘਰਸ਼ ਕਰਨਾ ਚਾਹੀਦਾ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਦਲਵਿੰਦਰ ਸਿੰਘ ਜੱਸ ਜੋਧਾਂ, ਸਾਬਕਾ ਸਰਪੰਚ ਮਨਦੀਪ ਸਿੰਘ ਸਹਿਜਾਦ, ਪੰਚ ਪਰਮਿੰਦਰ ਸਿੰਘ ਛੋਕਰਾਂ, ਜਗਦੀਪ ਸਿੰਘ ਪਮਾਲੀ, ਇੰਦਰਪਾਲ ਸਿੰਘ ਪਮਾਲੀ, ਸੰਨਦੀਪ ਸਿੰਘ ਰਤਨ, ਪਰਮਜੀਤ ਸਿੰਘ ਹਿਮਾਯੂਪੁਰ, ਅੰਮ੍ਰਿਤਪਾਲ ਸਿੰਘ ਜੋਧਾਂ ਨੇ ਵੀ ਸੰਬੋਧਨ ਕੀਤਾ। ਮੀਟਿੰਗ ਵਿੱਚ ਨਵਦੀਪ ਸਿੰਘ ਜੋਧਾਂ, ਗੈਰੀ ਜੋਧਾਂ, ਸਿਮਰਨਜੀਤ ਸਿੰਘ, ਸਤਵਿੰਦਰ ਸਿੰਘ ਰਤਨ, ਜਸਵਿੰਦਰ ਸਿੰਘ, ਪੰਚ ਕੇਸਰ ਸਿੰਘ, ਪੰਚ ਸੁਖਦੇਵ ਸਿੰਘ, ਲਵਪ੍ਰੀਤ ਸਿੰਘ, ਸਿਮਰਨ ਸੇਮਾ ਆਦਿ ਹਾਜ਼ਰ ਸਨ।