
ਰਈਆ: ਸ਼ਹੀਦ ਗੁਰਨਾਮ ਸਿੰਘ ਉੱਪਲ ਅਤੇ ਹੋਰਨਾਂ ਸ਼ਹੀਦਾਂ ਸਮੇਤ ਕੁਦਰਤੀ ਮੌਤ ਨਾਲ ਵਿਛੜੇ ਸਾਥੀਆਂ ਦੀ ਯਾਦ ਵਿੱਚ 27 ਦਸੰਬਰ ਨੂੰ ਰਈਆ ਵਿਖੇ ਸਮਾਗਮ ਕੀਤਾ ਜਾ ਰਿਹਾ ਹੈ। ਜਿਸ ਦੀ ਤਿਆਰੀ ਵਜੋਂ ਅੱਜ ਕਸਬਾ ਦੇ ਬਾਜ਼ਾਰਾਂ ਵਿੱਚੋਂ ਜਨਤਕ ਉਗਰਾਹੀ ਕੀਤੀ ਗਈ। ਇਸ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੇ ਕੇਂਦਰੀ ਕਮੇਟੀ ਮੈਂਬਰ ਗੁਰਨਾਮ ਸਿੰਘ ਦਾਊਦ ਨੇ ਦੱਸਿਆਂ ਕਿ ਬਰਸੀ ਸਮਾਗਮ ਦੀਆਂ ਤਿਆਰੀਆਂ ਲਗਾਤਾਰ ਜਾਰੀ ਹਨ।