
ਬੰਗਾ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਪੰਜਾਬ ਵਲੋਂ “ਮਨੂੰਵਾਦ ਭਜਾਓ , ਬੇਗਮਪੁਰਾ ਵਸਾਓ” ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਜਗਤਪੁਰ ਤੇ ਬਘੌਰਾ ਦੇ ਯੂਨਿਟ ਦੀ ਇੱਕਲਤਾ ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਨੂੰ ਪਾਰਟੀ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਜਗਤਪੁਰ ਅਤੇ ਤਹਿਸੀਲ ਪ੍ਰਧਾਨ ਬਲਕਾਰ ਸਿੰਘ ਲਾਖਾ ਨੇ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰਦਿਆਂ, ਪੰਜਾਬ ਦੀ ਭਗਵੰਤ ਸਿੰਘ ਮਾਨ ਦੀਆਂ ਹੈਂਕੜ ਸ਼ਾਹੀ, ਹੰਕਾਰੀ ਤੇ ਮਨ-ਮਾਨੀ ਨੀਤੀਆਂ ਦੀ ਨਿੰਦਾ ਕੀਤੀ।
ਹਰਪਾਲ ਸਿੰਘ ਜਗਤਪੁਰ ਨੇ ਕੇਂਦਰੀ ਸਰਕਾਰ ਦੀਆਂ ਪਬਲਿਕ ਸੈਕਟਰ ਨੂੰ ਮੁਫ਼ਤ ਵਿੱਚ ਹੀ ਆਪਣੇ ਚਹੇਤਿਆਂ ਨੂੰ ਲੁਕਾਏ ਜਾਣ ਦੀ ਵਿਸਥਾਰ ਸਹਿਤ ਵਿਆਖਿਆ ਕੀਤੀ। ਉਹਨਾਂ ਮੋਦੀ-ਸ਼ਾਹ ਦੇ ਸਿੱਧੇ- ਅਸਿੱਧੇ ਸਮਰਥਨ ਪ੍ਰਾਪਤ ਫਿਰਕੂ ਤੇ ਮਨੂੰਵਾਦੀ ਤਾਕਤਾਂ ਦੇਸ਼ ਦੀਆਂ ਘੱਟ-ਗਿਣਤੀਆਂ, ਦਲਿਤਾਂ ਤੇ ਔਰਤਾਂ ਨੂੰ ਖ਼ਾਸ ਕਰਕੇ ਨਿਸ਼ਾਨਾ ਬਣਾਏ ਜਾਣ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ, ਸਮੂਹ ਨੂੰ ਆਪਣੀ ਸਭਿਆਚਾਰਕ ਤੇ ਸਾਂਝੀਵਾਲਤਾ ਨੂੰ ਹੋਰ ਵੀ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਹਨਾਂ ਨੇ 23 ਦਸੰਬਰ ਦੀ ਪਾਰਟੀ ਵੱਲੋਂ ਕੀਤੀ ਜਾ ਰਹੀ ਕਨਵੈਨਸ਼ਨ ਨੂੰ ਕਾਮਯਾਬ ਕਰਨ ਹਿੱਤ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਕਿਹਾ।
ਇਸ ਮੌਕੇ ਬਲਕਾਰ ਸਿੰਘ ਲਾਖਾ ਨੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੂੰ ਸੂਬੇ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕਰਕੇ ਸਮੁਚੀਆਂ ਮੰਗਾਂ ਨੂੰ ਪੂਰਾ ਕਰਨ ਦੀ ਅਪੀਲ ਕਰਦਿਆਂ ਸੂਬੇ ਦੇ ਪ੍ਰਮੁੱਖ ਹਸਪਤਾਲਾਂ ਨੂੰ ਨਿਜੀ ਕੰਪਨੀਆਂ ਤੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਹਨਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰੀ ਸੰਸਥਾਵਾਂ ਨੂੰ ਨਿੱਜੀ ਹੱਥਾਂ ਵਿੱਚ ਦੇਂਣ ਉਪਰੰਤ ਇਹ ਕਦਮ ਗਰੀਬ ਵਰਗ ਪ੍ਰਤੀ ਬਹੁਤ ਹੀ ਘਾਤਕ ਹੋਵੇਗਾ।
ਇਸ ਮੀਟਿੰਗ ਵਿੱਚ ਸਰਵ ਸੋਢੀ ਰਾਮ ਸਾਬਕਾ ਸਰਪੰਚ, ਬਲਿਹਾਰ ਰਾਮ ਸਾਬਕਾ ਪੰਚ, ਕੁਲਦੀਪ ਰਾਮ ਸਾਬਕਾ ਪੰਚ, ਅਸ਼ਵਨੀ ਰਾਮ ਸਾਬਕਾ ਪੰਚ, ਰੇਸ਼ਮ ਸਿੰਘ ਸਾਬਕਾ ਪੰਚ, ਪਰਮਜੀਤ ਗਿੱਲ ਪੰਚ, ਬਲਵਿੰਦਰ ਕੁਮਾਰ, ਦੀਪਾ ਜਗਤਪੁਰ ਅਤੇ ਅਰਮਾਨ ਗਿੱਲ ਆਦਿ ਸ਼ਾਮਲ ਸਨ।
ਅੰਤ ਵਿੱਚ ਸਮੂਹ ਹਾਜ਼ਰ ਮੈਂਬਰਾਂ ਦਾ ਧੰਨਵਾਦ ਕਰਦਿਆਂ, ਕੀਤੇ ਫ਼ੈਸਲਿਆਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ ਅਤੇ ਕਨਵੈਨਸ਼ਨ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਗਈ।
